ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ: ਹਰਕੇਸ਼ ਸ਼ਰਮਾ

ਖਰੜ ਦੇ ਕਾਂਗਰਸੀ ਆਗੂਆਂ, ਮਹਿਲਾ ਆਗੂਆਂ ਤੇ ਸਾਬਕਾ ਕੌਂਸਲਰਾਂ ਵੱਲੋਂ ਮੱਛਲੀ ਕਲਾਂ ਦਾ ਵਿਸ਼ੇਸ਼ ਸਨਮਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਜੁਲਾਈ:
ਖਰੜ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂਆਂ, ਮਹਿਲਾ ਕਾਂਗਰਸੀ ਆਗੂਆਂ ਅਤੇ ਸਾਬਕਾ ਕੌਂਸਲਰਾਂ ਵੱਲੋਂ ਸਾਂਝੇ ਤੌਰ ਤੇ ਮਾਰਕੀਟ ਕਮੇਟੀ ਖਰੜ ਦੇ ਨਵ-ਨਿਯੁਕਤ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਉਨ੍ਹਾਂ ਦੇ ਦਫਤਰ ਵਿਖੇ ਸਨਮਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ੍ਰੀ ਸ਼ਰਮਾ ਦੀ ਬਤੌਰ ਚੇਅਰਮੈਨ ਨਿਯੁਕਤੀ ਉਨ੍ਹਾਂ ਦੀਆਂ ਪਾਰਟੀ ਅਤੇ ਲੋਕਾਂ ਪ੍ਰਤੀ ਸਮਰਪਿਤ ਸੇਵਾਵਾਂ ਦਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਦੀ ਨਿਯੁਕਤੀ ਨਾਲ ਉਨ੍ਹਾਂ ਨੂੰ ਪੱਕੀ ਆਸ ਬੱਝੀ ਹੈ ਕਿ ਹੁਣ ਇਲਾਕਾ ਆਗੂ-ਰਹਿਤ ਨਹੀਂ ਰਿਹਾ ਅਤੇ ਇਲਾਕੇ ਦੇ ਰਹਿੰਦੇ ਵਿਕਾਸ ਕਾਰਜ ਛੇਤੀ ਹੀ ਨੇਪਰੇ ਚੜ੍ਹਨਗੇ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਜ਼ੋਰ-ਸ਼ੋਰ ਨਾਲ ਵਿਕਾਸ ਕਾਰਜ ਕਰਵਾਏ ਜਾ ਹਨ। ਨਗਰ ਨਿਗਮ ਅਤੇ ਮਿਉੱਸਪਲ ਕੌਂਸਲ ਚੋਣਾਂ ਬਾਰੇ ਗੱਲ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਵਾਰ ਆਗਾਮੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਵਿਕਾਸ ਦੇ ਮੁੱਦੇ ’ਤੇ ਹੀ ਹੂੰਝਾ-ਫੇਰ ਜਿੱਤ ਪ੍ਰਾਪਤ ਕਰਨਗੇ।
ਇਸ ਮੌਕੇ ਸੁਨੀਲ ਕੁਮਾਰ ਖਾਨਪੁਰ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਖਰੜ, ਹਰਵਿੰਦਰ ਸਿੰਘ ਜੌਲੀ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਖਰੜ, ਕਮਲ ਕਿਸ਼ੋਰ ਸ਼ਰਮਾ ਸਾਬਕਾ ਕੌਂਸਲਰ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਅਤੇ ਡਾਇਰੈਕਟਰ ਬੈਂਕਫਿੰਕੋ, ਸੀਨੀਅਰ ਕਾਂਗਰਸੀ ਆਗੂ ਹਰਨੇਕ ਸਿੰਘ ਲੌਂਗੀਆ, ਤੇਜਾ ਸਿੰਘ ਜੰਡੂ, ਅਮਰੀਕ ਸਿੰਘ ਹੈਪੀ, ਗਿਆਨ ਸਿੰਘ ਬਾਜਵਾ, ਹਰਪ੍ਰੀਤ ਸਿੰਘ ਰਾਜੂ, ਐਡਵੋਕੇਟ ਨਰਿੰਦਰ ਸਿੰਘ, ਰਤੀਸ਼ ਕੁਮਾਰ ਬੁੱਗਾ, ਗੁਰਿੰਦਰ ਸਿੰਘ ਗੁੱਡੂ ਸਾਬਕਾ ਸਰਪੰਚ ਬਡਾਲਾ, ਅਮਰਜੀਤ ਸਿੰਘ, ਹਰਬੰਸ ਸਿੰਘ ਭੱਟੀ, ਸੁਰਿੰਦਰ ਸਿੰਘ, ਬਲਵਿੰਦਰ ਕੌਰ, ਰਜਨੀ ਬਾਲਾ, ਰਵਿੰਦਰ ਸਿੰਘ ਬੱਲੀ ਸਮੇਤ ਹੋਰ ਕਾਂਗਰਸ ਆਗੂ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…