Share on Facebook Share on Twitter Share on Google+ Share on Pinterest Share on Linkedin ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ਵਿਰੁੱਧ ਵਿਜੀਲੈਂਸ ਵਲੋਂ ਇੰਪਰੂਵਮੈਂਟ ਟਰੱਸਟ ਦੇ ਕਰਮਚਾਰੀ ਖਿਲਾਫ ਫੌਜਦਾਰੀ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ: ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਫਗਵਾੜਾ, ਜ਼ਿਲਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸੰਦੀਪ ਮਿੱਤਰ ਵਿਰੁੱਧ ਸਰਕਾਰੀ ਰਿਕਾਰਡ ਤੇ ਰਸੀਦਾਂ ਨਾਲ ਛੇੜਛਾੜ ਕਰਨ ਕਰਕੇ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਦੀ ਸ਼ਿਕਾਇਤ ‘ਤੇ ਦੋਸ਼ੀ ਸੰਦੀਪ ਮਿੱਤਰ ਵਿਰੁੱਧ ਕੇਸ ਦਰਜ ਕੀਤਾ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸੰਦੀਪ ਮਿੱਤਰ ਨੇ ਸਰਕਾਰੀ ਰਿਕਾਰਡ ਅਤੇ ਰਸੀਦਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਆਪਣੇ ਰੁਤਬੇ ਦਾ ਨਾਜਾਇਜ਼ ਲਾਹਾ ਲੈਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਨੇ ਸਰਕਾਰੀ ਰਸੀਦਾਂ ਨੂੰ ਵਰਤਦਿਆਂ ਨਜਾਇਜ ਪੈਸਾ ਇਕੱਠਾ ਕੀਤਾ ਪਰ ਖ਼ਜ਼ਾਨੇ ਵਿੱਚ ਸਬੰਧਤ ਰਕਮ ਜਮਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਸੰਦੀਪ ਮਿੱਤਰ ਨੇ ਮਾਲ ਦਫ਼ਤਰ ਵਿੱਚ ਰਜਿਸਟਰੀਆਂ ਕਰਾਉਣ ਦੌਰਾਨ ਕਾਰਜਸਾਧਕ ਅਫ਼ਸਰ ਦੇ ਫਰਜ਼ੀ ਹਸਤਾਖ਼ਰ ਵੀ ਕੀਤੇ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ