Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਕਰੋਨਾ ਨੂੰ ਹਰਾਇਆ, ਸੋਮਵਾਰ ਨੂੰ ਆਉਣਗੇ ਦਫ਼ਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ: ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਕਰੋਨਾ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਨ੍ਹਾਂ ਦੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਦਾ ਪੀਰੀਅਡ ਵੀ ਪੁਰਾ ਹੋ ਚੁੱਕਾ ਹੈ। ਐਸਡੀਐਮ ਸ੍ਰੀ ਸਹਿਗਲ ਨੇ ਦੱਸਿਆ ਕਿ ਉਹ ਸੋਮਵਾਰ ਨੂੰ ਦਫ਼ਤਰ ਆ ਕੇ ਡਿਊਟੀ ਜੁਆਇੰਨ ਕਰਨਗੇ ਅਤੇ ਆਮ ਦਿਨਾਂ ਵਾਂਗ ਦਫ਼ਤਰੀ ਕੰਮ ਕਰਨਗੇ। ਸ੍ਰੀ ਸਹਿਗਲ ਕਰੋਨਾ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਫਰੰਟ ਲਾਈਨ ’ਤੇ ਕੰਮ ਕਰਦੇ ਆ ਰਹੇ ਹਨ। ਸ਼ੁਰੂ ਤੋਂ ਹੀ ਆਪਣੇ ਪਰਿਵਾਰ ਤੋਂ ਅਲੱਗ ਗਮਾਡਾ ਦੇ ਪੁਰਬ ਅਪਾਰਟਮੈਂਟ ਵਿੱਚ ਰਹਿ ਰਹੇ ਹਨ। ਕਰੋਨਾ ਮਹਾਮਾਰੀ ਦੇ ਚੱਲਦਿਆਂ ਕਰਫਿਊ\ਲੌਕਡਾਊਨ ਲੱਗਣ ਤੋਂ ਬਾਅਦ ਐਸਡੀਐਮ ਨੇ ਲੋੜਵੰਦਾਂ ਨੂੰ ਬਣਿਆਂ ਹੋਇਆ ਖਾਣਾ ਅਤੇ ਸੁੱਕਾ ਰਾਸ਼ਨ ਮੁਹੱਈਆ ਕਰਵਾਉਣਾ ਅਤੇ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪਿਤਰੀ ਰਾਜਾਂ ਵਿੱਚ ਵਾਪਸ ਭੇਜਣ ਲਈ ਵਿਸ਼ੇਸ਼ ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਭੇਜਿਆ ਗਿਆ ਅਤੇ ਉਨ੍ਹਾਂ ਨੂੰ ਖਾਣ ਪਰੋਸਣ ਅਤੇ ਰਸਤੇ ਵਿੱਚ ਖਾਣ ਲਈ ਬਿਸਕੁਟ ਅਤੇ ਹੋਰ ਸਮੱਗਰੀ ਦਿੱਤੀ ਗਈ। ਹੈਲਪਲਾਈਨ ਅਤੇ ਫੋਨ ਉੱਤੇ ਮਿਲੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਤੁਰੰਤ ਨਿਪਟਾਰਾਂ ਕੀਤਾ ਜਾਂਦਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ