Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਦੇ ਦੋ ਹੋਰ ਮੁਲਾਜ਼ਮਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ, ਪ੍ਰੀਖਿਆ ਸ਼ਾਖਾ ਸੀਲ ਕਰੋਨਾ ਬਾਰੇ ਨੋਡਲ ਅਫ਼ਸਰ ਨੇ ਦਫ਼ਤਰੀ ਸਟਾਫ਼ ਨੂੰ ਘਰਾਂ ਵਿੱਚ ਇਕਾਂਤਵਾਸ ’ਚ ਰਹਿਣ ਦੇ ਆਦੇਸ਼ ਬੋਰਡ ਮੈਨੇਜਮੈਂਟ ਨੇ ਸਿਹਤ ਵਿਭਾਗ ਨੂੰ ਦਿੱਤੀ ਸੂਚਨਾ, ਸਾਰੇ ਮੁਲਾਜ਼ਮਾਂ ਨੂੰ ਨਮੂਨੇ ਦੇਣ ਲਈ ਕਿਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੋ ਹੋਰ ਮੁਲਾਜ਼ਮਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਦਫ਼ਤਰੀ ਮੁਲਾਜ਼ਮਾਂ ਦਹਿਸ਼ਤ ਫੈਲ ਗਈ ਹੈ। ਬੀਤੇ ਦਿਨੀਂ ਸਕੂਲ ਬੋਰਡ ਦੇ ਸੰਯੁਕਤ ਸਕੱਤਰ-ਕਮ-ਕੰਟਰੋਲਰ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਅਤੇ ਉਸ ਦੇ ਬੇਟੇ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਤੋਂ ਪਹਿਲਾਂ ਬੋਰਡ ਦੀ ਇਕ ਮਹਿਲਾ ਅਧਿਕਾਰੀ ਕਰੋਨਾ ਤੋਂ ਪੀੜਤ ਪਾਈ ਗਈ ਸੀ। ਉਧਰ, ਸਿੱਖਿਆ ਬੋਰਡ ਮੈਨੇਜਮੈਂਟ ਨੇ ਕਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਅਤੇ ਬੋਰਡ ਮੁਲਾਜ਼ਮਾਂ ਦੇ ਇਸ ਬਿਮਾਰੀ ਤੋਂ ਪੀੜਤ ਪਾਏ ਜਾਣ ਤੋਂ ਬਾਅਦ ਸਖ਼ਤ ਕਦਮ ਚੁੱਕੇ ਗਏ ਹਨ। ਇਸ ਸਬੰਧੀ ਸਕੂਲ ਬੋਰਡ ਦੇ ਉਪ ਸਕੱਤਰ (ਪ੍ਰਸ਼ਾਸਨ\ਪ੍ਰਕਾਸ਼ਨ) ਗੁਰਤੇਜ ਸਿੰਘ ਅਤੇ ਸਹਾਇਕ ਸਕੱਤਰ (ਅਮਲਾ) ਸ੍ਰੀਮਤੀ ਮਨਜੀਤ ਕੌਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਇਸ ਵਾਇਰਸ ਤੋਂ ਪੀੜਤ ਅਤੇ ਪ੍ਰਭਾਵਿਤ ਹੋਣ ਦੀ ਸੂਰਤ ਵਿੱਚ ਸਬੰਧਤ ਦੇ ਸੰਪਰਕ ਵਿੱਚ ਆਉਣ ਵਾਲੇ ਮੁਲਾਜ਼ਮਾਂ ਅਤੇ ਹੋਰਨਾਂ ਵਿਅਕਤੀਆਂ ਦਾ ਪਤਾ ਲਗਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨੋਡਲ ਅਫ਼ਸਰ ਗੁਰਤੇਜ਼ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਸ਼ਾਖਾ (ਸੀਨੀਅਰ ਸੈਕੰਡਰੀ) ਦੀ ਸਹਾਇਕ ਸਕੱਤਰ ਨਿਰਭੈ ਸਿੰਘ ਅਤੇ ਸੁਪਰਡੈਂਟ ਅਨੀਤਾ ਕੁਮਾਰੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਸ਼ਾਖਾ (ਸੀਨੀਅਰ ਸੈਕੰਡਰੀ) ਬਰਾਂਚ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਦਫ਼ਤਰੀ ਸਟਾਫ਼ ਨੂੰ ਅਗਲੇ ਹੁਕਮਾਂ ਤੱਕ ਆਪਣੇ ਘਰਾਂ ਵਿੱਚ ਇਕਾਂਤਵਾਸ ’ਚ ਰਹਿਣ ਲਈ ਆਖਿਆ ਗਿਆ ਹੈ। ਬੀਤੇ ਕੱਲ੍ਹ ਸੰਯੁਕਤ ਸਕੱਤਰ ਅਤੇ ਕੰਟਰੋਲਰ (ਪ੍ਰੀਖਿਆਵਾਂ) ਦੀਆਂ ਦੂਜੀ ਅਤੇ ਤੀਜੀ ਮੰਜ਼ਲ ’ਤੇ ਸਥਿਤ ਦੋਵੇਂ ਬਰਾਂਚਾਂ ਨੂੰ ਸੀਲ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਅੱਜ ਦੂਜੇ ਦਿਨ ਵੀ ਸਿੱਖਿਆ ਬੋਰਡ ਕੰਪਲੈਕਸ ਅੰਦਰ ਸਾਰੇ ਅਧਿਕਾਰੀਆਂ ਦੇ ਦਫ਼ਤਰਾਂ ਸਮੇਤ ਸਮੂਹ ਬਰਾਂਚਾਂ ਨੂੰ ਸੈਨੇਟਾਈਜ ਕੀਤਾ ਗਿਆ ਹੈ ਅਤੇ ਸਾਰੇ ਮੁਲਾਜ਼ਮਾਂ ਨੂੰ ਆਪਣੇ ਮੂੰਹ ’ਤੇ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣ ਦੇ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਗਏ ਹਨ। ਨੋਡਲ ਅਫ਼ਸਰ ਨੇ ਦੱਸਿਆ ਕਿ ਮੈਨੇਜਮੈਂਟ ਦੀ ਸੂਚਨਾ ’ਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਸਿੱਖਿਆ ਬੋਰਡ ਰਿਹਾਇਸ਼ੀ ਕੰਪਲੈਕਸ ਦਾ ਦੌਰਾ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਮੈਡੀਕਲ ਚੈੱਕ ਕੀਤਾ ਅਤੇ ਉਨ੍ਹਾਂ ਨੂੰ ਸਾਵਧਾਨੀ ਵਰਤਨ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਆਪਣੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਜੇਕਰ ਕੋਈ ਪਿਛਲੇ ਕੁਝ ਦਿਨਾਂ ਤੋਂ ਬੁਖ਼ਾਰ, ਖਾਂਸੀ\ਜ਼ੁਕਾਮ ਤੋਂ ਪੀੜਤ ਹੈ ਤਾਂ ਉਹ ਤੁਰੰਤ ਕਰੋਨਾ ਦਾ ਟੈੱਸਟ ਕਰਵਾਏ ਤਾਂ ਜੋ ਬਾਕੀ ਮੁਲਾਜ਼ਮਾਂ ਨੂੰ ਇਸ ਮਹਾਮਾਰੀ ਦੇ ਲਪੇਟੇ ਵਿੱਚ ਆਉਣ ਤੋਂ ਬਚਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ