Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 28 ਹੋਰ ਨਵੇਂ ਕੇਸ ਸਾਹਮਣੇ ਆਏ, 19 ਮਰੀਜ਼ਾਂ ਨੂੰ ਮਿਲੀ ਛੁੱਟੀ `

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 850 ’ਤੇ ਪੁੱਜੀ, 321 ਕੇਸ ਐਕਟਿਵ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 28 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 850 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 19 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ 22 ਸਾਲ ਦੀ ਲੜਕੀ, ਨਿਊ ਚੰਡੀਗੜ੍ਹ ਵਿੱਚ 32 ਸਾਲਾ ਪੁਰਸ਼, ਪਿੰਡ ਮਾਣਕਪੁਰ ਵਿੱਚ 65 ਸਾਲਾ ਪੁਰਸ਼ ਸਮੇਤ ਈਕੋ ਗਰੀਨ ਡੇਰਾਬੱਸੀ ਤੋਂ 48 ਸਾਲਾ ਮਹਿਲਾ, ਮੁਕੰਦਪੁਰ ਤੋਂ 29 ਸਾਲਾ ਪੁਰਸ਼, ਰਾਇਲ ਫਾਰਮ ਮੋਤੀਆ ਹਾਈਟਸ ਤੋਂ 34 ਸਾਲਾ ਪੁਰਸ਼, ਡੇਰਾਬੱਸੀ ਤੋਂ 30 ਸਾਲਾ ਮਹਿਲਾ, ਜਵਾਹਰਪੁਰ ਤੋਂ 34 ਸਾਲਾ ਮਹਿਲਾ, ਰਾਜੂਮਾਜਰਾ ਤੋਂ 30 ਸਾਲਾ ਪੁਰਸ਼, ਡੇਰਾਬੱਸੀ ਤੋਂ 27 ਸਾਲਾ ਮਹਿਲਾ, ਢਕੋਲੀ ਤੋਂ 16 ਸਾਲਾ ਲੜਕਾ, ਜ਼ੀਰਕਪੁਰ ਵਿੱਚ 15 ਸਾਲ ਦੀ ਲੜਕੀ ਅਤੇ 37 ਸਾਲ ਤੇ 61 ਸਾਲਾ ਅੌਰਤਾਂ, ਸਕਾਈਨੈਟ ਇਨਕਲੇਵ ਜ਼ੀਰਕਪੁਰ ਤੋਂ 50 ਸਾਲਾ ਮਹਿਲਾ, ਅਮਰਦੀਪ ਨਗਰ ਡੇਰਾਬੱਸੀ ਤੋਂ 29 ਸਾਲਾ ਪੁਰਸ਼, ਡੇਰਾਬੱਸੀ ਤੋਂ 60 ਸਾਲਾ ਪੁਰਸ਼, ਏਟੀਐਸ ਡੇਰਾਬੱਸੀ ਤੋਂ ਨਵਜੰਮਿਆ ਬੱਚਾ, 17 ਸਾਲਾ ਲੜਕੀ, ਲਾਲੜੂ ਤੋਂ 18 ਸਾਲਾ ਲੜਕਾ, ਢਕੋਲੀ ਤੋਂ 27 ਸਾਲਾ ਪੁਰਸ਼, ਜ਼ੀਰਕਪੁਰ ਤੋਂ 28 ਸਾਲਾ ਮਹਿਲਾ, ਖਰੜ ਤੋਂ 48, 24 ਸਾਲਾ ਪੁਰਸ਼ ਤੇ 29 ਸਾਲਾ ਮਹਿਲਾ, ਡੇਰਾਬੱਸੀ ਤੋਂ 32 ਸਾਲਾ ਮਹਿਲਾ, ਖਰੜ ਤੋਂ 23 ਸਾਲਾ ਮਹਿਲਾ ਅਤੇ ਓਮੇਗਾ ਸਿਟੀ ਖਰੜ ਤੋਂ 25 ਸਾਲਾ ਅੌਰਤ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਧਰ, ਮੁਹਾਲੀ, ਖਰੜ, ਡੇਰਾਬੱਸੀ, ਜ਼ੀਰਕਪੁਰ ਨਾਲ ਸਮੇਤ 19 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 850 ’ਤੇ ਪਹੁੰਚ ਗਈ ਹੈ। ਜਿਨ੍ਹਾਂ ’ਚੋਂ ਹੁਣ ਤੱਕ 515 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ 14 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 321 ਨਵੇਂ ਕੇਸ ਐਕਟਿਵ ਹਨ। ਪਿਛਲੇ 18 ਦਿਨਾਂ ਵਿੱਚ 457 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …