Share on Facebook Share on Twitter Share on Google+ Share on Pinterest Share on Linkedin ਦਿੱਲੀ ਸਰਕਾਰ ਦੀ ਤਰਜ ’ਤੇ ਪੰਜਾਬ ਵਿੱਚ ਪੈਟਰੋਲ ਡੀਜਲ ਤੇ ਟੈਕਸ ਘੱਟ ਕਰਨ ਦੀ ਮੰਗ ਜੋਦੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ: ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਮੁਹਾਲੀ ਵੱਲੋਂ ਸੰਸਥਾ ਦੇ ਪ੍ਰਧਾਨ ਇੰਜੀਨੀਅਰ ਪੀਐਸ ਵਿਰਦੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਆਨਲਾਈਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਸਰਕਾਰ ਤੋਂ ਦਿੱਲੀ ਸਰਕਾਰ ਦੀ ਤਰਜ ਤੇ ਸੂਬੇ ਵਿੱਚ ਪੈਟਰੋਲ ਡੀਜਲ ਤੇ ਟੈਕਸ ਘੱਟ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਵਿਰਦੀ ਨੇ ਕਿਹਾ ਕਿ ਬੀਤੇ ਦਿਨੀਂ ਦਿੱਲੀ ਸਰਕਾਰ ਵੱਲੋਂ ਉੱਥੇ ਦੀ ਜਨਤਾ ਨੂੰ ਰਾਹਤ ਦੇਣ ਲਈ ਪੈਟਰੋਲ-ਡੀਜਲ ਤੇ ਲੱਗਣ ਵਾਲੇ ਵੈਟ ਨੂੰ 30 ਫੀਸਦੀ ਤੋਂ ਘਟਾ ਕੇ 16.75 ਫੀਸਦੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਦਿੱਲੀ ਵਿੱਚ ਡੀਜਲ ਦੀ ਕੀਮਤ ਪ੍ਰਤੀ ਲੀਟਰ 8.36 ਰੁਪਏ ਘੱਟ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਸਰਕਾਰ ਦੀ ਤਰਜ਼ ’ਤੇ ਪੰਜਾਬ ਸਰਕਾਰ ਵੱਲੋਂ ਵੀ ਪੈਟਰੋਲ ਅਤੇ ਡੀਜਲ ਤੇ ਲੱਗਣ ਵਾਲਾ ਵੇਟ ਟੈਕਸ ਘੱਟ ਕੀਤਾ ਜਾਵੇ ਤਾਂ ਜੋ ਸੂਬੇ ਦੀ ਜਨਤਾ ਨੂੰ ਵੀ ਕੁਝ ਰਾਹਤ ਮਿਲ ਸਕੇ। ਮੀਟਿੰਗ ਵਿੱਚ ਲੈਫਟੀਨੇਟ ਕਰਨਲ ਐਸਐਸ ਸੋਹੀ, ਅਸ਼ੋਕ ਕੁਮਾਰ, ਐਮਐਮ ਚੋਪੜਾ, ਐਮਐਸ ਭੱਲਾ, ਪ੍ਰਵੀਨ ਕੁਮਾਰ ਕਪੂਰ, ਐਸ਼ਐਸ਼ ਗਰੇਵਾਲ, ਬਲਵਿੰਦਰ ਸਿੰਘ, ਜੇਐਸ ਬਾਠ ਅਤੇ ਅਸ਼ੋਕ ਪਵਾਰ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ