Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਲੰਗਾਹ ਨੂੰ ਅੰਮ੍ਰਿਤਪਾਨ ਕਰਵਾਉਣਾ ਮੰਦਭਾਗਾ: ਸੇਖਵਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਰੁੱਧ ਜਾ ਕੇ ਅੰਮ੍ਰਿਤਪਾਨ ਕਰਵਾਉਣਾ ਬਹੁਤ ਹੀ ਮੰਦਭਾਗੀ ਗੱਲ ਹੈ। ਅਕਾਲੀ ਆਗੂ ਨੂੰ ਅੰਮ੍ਰਿਤ ਛਕਾਉਣ ਦੇ ਮੁੱਦੇ ’ਤੇ ਟਿੱਪਣੀ ਕਰਦਿਆਂ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਗੁਰਦੁਆਰਾ ਗੁਰਦਾਸ ਨੰਗਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜਿਸ ਸਥਾਨ ’ਤੇ ਇਹ ਕਾਰਵਾਈ ਕੀਤੀ ਗਈ ਹੈ, ਉਹ ਗੁਰੂਘਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਹੈ। ਇਸ ਤੋਂ ਇਹ ਗੱਲ ਸਾਫ਼ ਜਾਹਰ ਹੁੰਦੀ ਹੈ ਕਿ ਇਹ ਕਾਰਵਾਈ ਸੀਨੀਅਰ ਅਕਾਲੀ ਆਗੂਆਂ ਦੀ ਸ਼ਹਿ ’ਤੇ ਕੀਤੀ ਗਈ ਹੈ, ਜੋ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਨੌਤੀ ਦੇਣ ਵਾਲੀ ਗੱਲ ਹੈ। ਜਥੇਦਾਰ ਸੇਖਵਾਂ ਨੇ ਕਿਹਾ ਕਿ ਜਿਨ੍ਹਾਂ ਪੰਜ ਬੰਦਿਆਂ ਨੂੰ ਨਿਹੰਗ ਸਿੰਘਾਂ ਦਾ ਬਾਣਾ ਪੁਆ ਕੇ ਲੰਗਾਹ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਈ ਅਤਾ ਪਤਾ ਨਹੀਂ ਹੈ ਕਿ ਉਹ ਕੌਣ ਹਨ ਅਤੇ ਉਨ੍ਹਾਂ ਦਾ ਸਿੱਖੀ ਜੀਵਨ ਹੈ ਵੀ ਜਾਂ ਨਹੀਂ?। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰੂਘਰਾਂ ਵਿੱਚ ਅੰਮ੍ਰਿਤ ਦੀ ਦਾਤ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਪੰਜ ਪਿਆਰਿਆਂ ਰਾਹੀਂ ਬਖ਼ਸ਼ੀ ਜਾਂਦੀ ਹੈ ਪਰ ਇੱਥੇ ਇਸ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਲੰਗਾਹ ਨੂੰ ਅੰਮ੍ਰਿਤਪਾਨ ਕਰਵਾਉਣ ਦੀ ਸਮੁੱਚੀ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਲੰਗਾਹ ’ਤੇ ਜਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਆਗੂ ਨੂੰ ਪੰਥ ’ਚੋਂ ਛੇਕਿਆ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ