nabaz-e-punjab.com

ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਪਸ਼ੂਆਂ ਦੀ ਸਮੱਸਿਆ ਬਾਰੇ ਡੀਸੀ ਨਾਲ ਮੀਟਿੰਗ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਗਊ ਸੇਵਾ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਵਿੱਚ ਲਾਵਾਰਿਸ/ਬੇਸਹਾਰਾ ਗਊਧਨ ਦੀ ਸਮੱਸਿਆ ਦਾ ਹੱਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਗਈ ਸਮੀਖਿਆ। ਉਨ੍ਹਾਂ ਨੇ ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਮੱਸਿਆ ਦੇ ਹੱਲ ਲਈ ਉੱਥੋਂ ਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਵੱਲੋਂ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਪੱਧਰ ਤੇ ਪਿੰਡ ਦਿਲਾਵਰਪੁਰ ਵਿਖੇ ਉਸਾਰੇ ਗਏ ਸਰਕਾਰੀ ਕੈਟਲ ਪਾਉਂਡ ਦੇ ਕੰਮ ਦੀ ਸਮੀਖਿਆ ਕੀਤੀ ਗਈ।
ਸ੍ਰੀ ਚਾਵਲਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਨੂੰ ਕੈਟਲ ਪਾਉਂਡ ਦੇ ਮਜਬੂਤੀਕਰਨ ਲਈ ਜ਼ਿਲ੍ਹੇ ਦੇ ਵੱਡੇ ਉਦਯੋਗਪਤੀਆਂ ਤੋਂ ਸੀਐਸਆਰ ਰਾਹੀਂ ਅਤੇ ਦੂਜੇ ਐਨਆਰਆਈਜ਼ ਤੋਂ ਵਿੱਤੀ ਮਦਦ ਲੈ ਕੇ ਹੋਰ ਸ਼ੈੱਡ ਉਸਾਰਨ ਲਈ ਉਪਰਾਲੇ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੈਟਲ ਪਾਉਂਡ ਵਿੱਚ ਸ਼ੈੱਡ ਉਸਾਰਨ ਲਈ ਨਰੇਗਾ ਅਤੇ ਭਾਰਤੀ ਪਸ਼ੂ ਭਾਲਈ ਬੋਰਡ ਦੀਆਂ ਸਕੀਮਾਂ ਦੇ ਪ੍ਰਾਵਦਾਨਾਂ ਅਨੁਸਾਰ ਬਣਦੀ ਕਾਰਵਾਈ ਕਰਦੇ ਹੋਏ ਇਨ੍ਹਾਂ ਤੋਂ ਫੰਡ ਪ੍ਰਾਪਤ ਕਰਕੇ ਹੋਰ ਸ਼ੈੱਡ ਉਸਾਰੇ ਜਾਣ। ਕੈਟਲ ਪਾਉਂਡ ਵਿੱਚ ਰੱਖੇ ਗਊਧਨ ਦੇ ਹਰੇ ਚਾਰੇ ਤੇ ਆਉਣ ਵਾਲੇ ਖਰਚੇ ਨੂੰ ਘਟਾਉਣ ਲਈ ਪਾਉਂਡ ਦੀ ਖਾਲੀ ਜ਼ਮੀਨ ਦੀ ਸੁਚੱਜੀ ਵਰਤੋਂ ਕਰਕੇ ਗਊਆਂ ਲਈ ਆਪਣਾ ਚਾਰਾ ਪੈਦਾ ਕੀਤਾ ਜਾਵੇ। ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਤੋਂ ਵੀ ਕੈਟਲਾ ਪਾਉਂਡ ਦੇ ਲਈ ਵਿੱਤੀ ਯੋਗਦਾਨ ਲਿਆ ਜਾਵੇ। ਨਗਰ ਕੌਂਸਲਾਂ ਅਤੇ ਬੀਡੀਪੀਓਜ਼. ਨੂੰ ਹਦਾਇਤ ਕੀਤੀ ਜਾਵੇ ਕਿ ਫੱਟੜ ਜਾਂ ਬਿਮਾਰ ਲਾਵਾਰਿਸ ਗਊਧਨ ਨੂੰ ਹਸਪਤਾਲ ਜਾਂ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਵਿੱਚ ਕੋਈ ਕੁਤਾਹੀ ਨਾ ਕਰਨ। ਨਗਰ ਕੌਂਸਲਾਂ ਵੱਲੋਂ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਨੂੰ ਵੀ ਮਦਦ ਦਿੱਤੀ ਜਾਵੇ।
ਸ੍ਰੀ ਚਾਵਲਾ ਨੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਗਊ ਹੱਤਿਆ ਅਤੇ ਅੱਤਿਆਚਾਰ ਰੋਕਣ ਲਈ ਇਸ ਸਬੰਧੀ ਬਣੇ ਕਾਨੂੰਨਾਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਗਊ ਸੁਰੱਖਿਆ ਸੈੱਲ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਵੱਲੋਂ ਸਲਾਹ ਦਿੱਤੀ ਗਈ ਕਿ ਗਊ ਭਲਾਈ ਅਤੇ ਸੁਰੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਹੋਰ ਵਿਅਕਤੀਆਂ ਨੂੰ ਸੁਤੰਤਰਤਾ ਦਿਵਸ, ਗਣਤੰਤਰ ਦਿਵਸ ਅਤੇ ਹੋਰ ਸਮਾਗਮਾਂ ਮੌਕੇ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਾਈਸ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸੁਚੱਜੀ ਸਾਂਭ ਸੰਭਾਲ ਯਕੀਨੀ ਬਣਾਉਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…