ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੇ ਕੰਮਾਂ ਦੇ ਨੀਂਹ-ਪੱਥਰ ਰੱਖੇ

ਮੁਹਾਲੀ ਹਲਕੇ ਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਦੀ ਦਹਾਕਿਆਂ ਪੁਰਾਣੀ ਮੰਗ ਹੋਈ ਪੂਰੀ, ਲੋਕਾਂ ਵਿੱਚ ਖੁਸ਼ੀ ਦੀ ਲਹਿਰ

ਕਈ ਪਿੰਡਾਂ ਨੂੰ ਆਪਸ ’ਚ ਜੋੜਦੀਆਂ 23 ਕਿੱਲੋਮੀਟਰ ਲੰਮੀਆਂ ਸੜਕਾਂ ’ਤੇ ਖ਼ਰਚੇ ਜਾਣਗੇ 10 ਕਰੋੜ ਰੁਪਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਦੇ ਦਰਜਨਾਂ ਪਿੰਡਾਂ ਨੂੰ ਜੋੜਨ ਵਾਲੀਆਂ ਦੋ ਅਹਿਮ ਸੜਕਾਂ ਨੂੰ 10 ਫੁੱਟ ਚੌੜਾਈ ਤੋਂ ਵਧਾ ਕੇ 18-18 ਫੁੱਟ ਚੌੜਾ ਕਰਕੇ ਬਣਾਉਣ ਦੇ ਕੰਮ ਦੇ ਨੀਂਹ ਪੱਥਰ ਰੱਖੇ। ਜਿਨ੍ਹਾਂ ’ਤੇ ਲਗਭਗ 10 ਕਰੋੜ ਰੁਪਏ ਦੀ ਲਾਗਤ ਆਵੇਗੀ। ਸਿੱਧੂ ਨੇ ਪਹਿਲਾ ਨੀਂਹ ਪੱਥਰ ਪਿੰਡ ਸਨੇਟਾ ਵਿਖੇ ਰੱਖਿਆ। ਇਹ ਸੜਕ ਸਨੇਟਾ ਤੋਂ ਮਾਣਕਪੁਰ ਤੱਕ ਬਣਾਈ ਜਾਵੇਗੀ। ਇਸ ਸੜਕ ਧੀਰਪੁਰ, ਗਡਾਣਾ, ਅਬਰਾਵਾਂ, ਮਾਣਕਪੁਰ ਅਤੇ ਗੁਡਾਣਾਂ ਤੋਂ ਢੇਲਪੁਰ, ਤਸੌਲੀ ਰਾਹੀਂ ਮਾਣਕਪੁਰ ਚੌਕ ਤੋਂ ਪਿੰਡਾਂ ਨੂੰ ਜੋੜਦੀ ਲਗਭਗ 13.600 ਕਿੱਲੋਮੀਟਰ ਲੰਮੀ ਸੜਕ 10 ਫੁੱਟ ਤੋਂ ਵਧਾਕੇ 18 ਫੁੱਟ ਚੌੜੀ ਕੀਤੀ ਜਾਵੇਗੀ। ਇਸ ਸੜਕ ’ਤੇ 5 ਕਰੋੜ 84 ਲੱਖ ਰੁਪਏ ਖਰਚਾ ਆਵੇਗਾ। ਸਿਹਤ ਮੰਤਰੀ ਨੇ ਦੂਜਾ ਨੀਂਹ ਪੱਥਰ ਦੈੜੀ ਤੋਂ ਗੱਜੂਖੇੜਾ ਨੂੰ ਜੋੜਦੀ 9.50 ਕਿੱਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਦੈੜੀ ਵਿਖੇ ਰਖਿਆ । ਇਹ ਸੜਕ ਨਗਾਰੀ, ਗੀਗੇ ਮਾਜਰਾ, ਮਿੰਢੇ ਮਾਜਰਾ ਰਾਹੀਂ ਗੱਜੂਖੇੜਾ ਤੱਕ ਬਣਾਈ ਜਾਵੇਗੀ। ਇਸ ਸੜਕ ‘ਤੇ 4.12 ਲੱਖ ਰੁਪਏ ਦਾ ਖ਼ਰਚਾ ਆਵੇਗਾ।
ਇਸ ਮੌਕੇ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਅਹਿਮ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਕਈ ਦਹਾਕਿਆਂ ਤੋਂ ਲਟਕਿਆ ਪਿਆ ਸੀ। ਉਨ੍ਹਾਂ ਦੱਸਿਆ ਇਨ੍ਹਾਂ ਪਿੰਡਾਂ ਦੇ ਲੋਕ ਜਿਨ੍ਹਾਂ ਵਿੱਚ ਮੁਲਾਜ਼ਮ, ਦੋਧੀ, ਕਿਸਾਨ, ਵਿਦਿਆਰਥੀ ਆਦਿ ਸ਼ਾਮਲ ਹਨ, ਆਪੋ-ਅਪਣੇ ਕੰਮਾਂ ਲਈ ਹਰ ਰੋਜ਼ ਚੰਡੀਗੜ੍ਹ, ਮੁਹਾਲੀ ਅਤੇ ਹੋਰ ਸ਼ਹਿਰਾਂ ਨੂੰ ਜਾਂਦੇ ਹਨ ਪਰ ਸੜਕਾਂ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਿੰਡਾਂ ਦੇ ਲੋਕਾਂ ਦੀ ਭਾਰੀ ਪ੍ਰੇਸ਼ਾਨੀ ਨੂੰ ਸਮਝਦਿਆਂ ਉਨ੍ਹਾਂ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸੜਕਾਂ ਨੂੰ ਚੌੜਾ ਕਰਨ ਦੀ ਤਜਵੀਜ਼ ਉਨ੍ਹਾਂ ਅੱਗੇ ਰੱਖੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਅਪਣੀ ਪ੍ਰਵਾਨਗੀ ਦੇ ਦਿਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਪੰਜਾਬ ਮੰਡੀ ਬੋਰਡ ਦੁਆਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਜਿਨ੍ਹਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸੜਕਾਂ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਹੋਣ ਨਾਲ ਪਿੰਡਾਂ ਦੇ ਲੋਕਾਂ ਅੰਦਰ ਭਾਰੀ ਖ਼ੁਸ਼ੀ ਪਾਈ ਗਈ। ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਸਿੱਧੂ ਦੇ ਯਤਨਾਂ ਦੀ ਬਦੌਲਤ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਤੋਂ ਪਹਿਲਾਂ ਲਿੰਕ ਸੜਕਾਂ ਅਤੇ ਪਿੰਡਾਂ ਦੇ ਵਿਕਾਸ ਬਾਬਤ ਸਮੇਂ ਦੀਆਂ ਸਰਕਾਰਾਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਤੱਕ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਗੁਰਵਿੰਦਰ ਸਿੰਘ ਬੜੀ, ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਪੰਜਾਬ ਮੰਡੀ ਬੋਰਡ ਦੇ ਐਕਸੀਅਨ ਜਸਪਾਲ ਸਿੰਘ, ਐਸਡੀਓ ਜਸਵਿੰਦਰ ਸਿੰਘ, ਜੇਈ ਅਮਨਵੀਰ ਸਿੰਘ, ਹਰਵਿੰਦਰ ਸਿੰਘ ਜੋਨੀ ਸਰਪੰਚ ਗਡਾਣਾ, ਹਰਜਿੰਦਰ ਸਿੰਘ ਸਰਪੰਚ ਢੇਲਪੁਰ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਚੌਧਰੀ ਰਾਮ ਈਸ਼ਵਰ ਸਰਪੰਚ, ਗੁਰਦੀਪ ਸਿੰਘ ਸਰਪੰਚ ਦੈੜੀ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਤਰੇਸਮ ਸਿੰਘ ਸਰਪੰਚ ਗੀਗੇ ਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮੀਢੇ ਮਾਜਰਾ, ਗੁਰਚਰਨ ਸਿੰਘ ਗੀਗੇ ਮਾਜਰਾ, ਟਹਿਲ ਸਿੰਘ ਮਾਣਕਪੁਰ ਕੱਲਰ, ਲਖਬੀਰ ਸਿੰਘ ਕਾਲਾ ਸਰਪੰਚ ਪੱਤੋਂ, ਭਗਵੰਤ ਸਿੰਘ ਗੀਗੇਮਾਜਰਾ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…