Share on Facebook Share on Twitter Share on Google+ Share on Pinterest Share on Linkedin ਜ਼ਮੀਨ ਵਿਵਾਦ: ਬਲੌਂਗੀ ਪੁਲੀਸ ਵੱਲੋਂ ਅੌਰਤ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ: ਇੱਥੋਂ ਦੇ ਨੇੜਲੇ ਕਸਬਾ ਬਲੌਂਗੀ ਦੇ ਸੈਣੀ ਮੁਹੱਲੇ ਵਿੱਚ ਬੀਤੇ ਦਿਨੀਂ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਸਬੰਧੀ ਬਲੌਂਗੀ ਪੁਲੀਸ ਨੇ ਇਕ ਅੌਰਤ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬੂ ਕੀਤੇ ਵਿਅਕਤੀਆਂ ਵਿੱਚ ਰੁਪਿੰਦਰ ਕੌਰ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਸ਼ਾਮਲ ਹਨ। ਇਹ ਜਾਣਕਾਰੀ ਦਿੰਦਿਆਂ ਬਲੌਂਗੀ ਥਾਣੇ ਦੇ ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਅੱਜ ਉਕਤ ਵਿਅਕਤੀਆਂ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੌਰਤ ਸਣੇ ਸਾਰੇ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਕਤ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 307, 341, 323 ਅਤੇ 506 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪਿਛਲੇ ਦਿਨੀਂ ਬਲੌਂਗੀ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਦੌਰਾਨ ਇੰਦਰਜੀਤ ਸਿੰਘ ਨਾਂ ਦਾ ਵਿਅਕਤੀ ਗੰਪੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਜਨਰਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਹੋਏ ਇੰਦਰਜੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਢਾਈ ਮਰਲੇ ਜ਼ਮੀਨ ਨੂੰ ਲੈ ਕੇ ਪਿਛਲੇ ਕਰੀਬ 10 ਸਾਲਾਂ ਤੋਂ ਪੰਚਾਇਤ ਦੇ ਨਾਲ ਕੇਸ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੂਜੀ ਧਿਰ ਸੁਖਵਿੰਦਰ ਸਿੰਘ ਅਤੇ ਉਸ ਦੇ ਸਾਥੀ (ਜੋ ਕਿ ਉਨ੍ਹਾਂ ਦੇ ਰਿਸ਼ਤੇਦਾਰ ਹਨ) ਇਸ ਥਾਂ ’ਤੇ ਕੂੜਾ ਸੁੱਟਦੇ ਸਨ। ਜਿਨ੍ਹਾਂ ਨੂੰ ਉਨ੍ਹਾਂ ਨੇ ਕਈ ਵਾਰ ਰੋਕਣ ਦਾ ਯਤਨ ਕੀਤਾ ਗਿਆ ਹੈ ਪ੍ਰੰਤੂ ਉਹ ਇਸ ਜ਼ਮੀਨ ’ਤੇ ਆਪਣਾ ਹੱਕ ਦੱਸਦੇ ਹਨ। ਉਨ੍ਹਾਂ ਦੱਸਿਆ ਕਿ ਦੂਜੀ ਧਿਰ ਦੇ ਹਰਵਿੰਦਰ ਸਿੰਘ ਤੇ ਹੋਰਨਾਂ ਨੇ ਉਸ ਦੇ ਬੇਟੇ ਇੰਦਰਜੀਤ ਸਿੰਘ ਦੇ ਸਿਰ ’ਤੇ ਕਹੀ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਤੋਂ ਉਸ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ