Share on Facebook Share on Twitter Share on Google+ Share on Pinterest Share on Linkedin ਪੈਨਸ਼ਨਰ ਐਸੋਸੀਏਸ਼ਨ ਵੱਲੋਂ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ: ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਡਿਵੀਜ਼ਨ ਮੁਹਾਲੀ ਵੱਲੋਂ ਮੰਡਲ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਆਪਣੀਆਂ ਮੰਗਾਂ ਸਬੰਧੀ ਪਾਵਰਕੌਮ ਮੈਨੇਜਮੈਂਟ ਦੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਵਿਜੈ ਕੁਮਾਰ, ਸੀਨੀਅਰ ਮੀਤ ਪ੍ਰਧਾਨ ਗੁਰਿੰਦਰ ਸਿੰਘ, ਸਕੱਤਰ ਨਿਰਮਲ ਸਿੰਘ, ਪ੍ਰੈੱਸ ਸਕੱਤਰ ਬਲਬੀਰ ਚੰਦ ਪੇ੍ਰਮੀ, ਸੁਭਾਸ਼ ਚੰਦਰ, ਰਮੇਸ਼ ਚੰਦ, ਸੋਮਨਾਥ, ਬਲਵੀਰ ਸਿੰਘ, ਗੁਰਮੀਤ ਸਿੰਘ, ਕਪਲ ਦੇਵ ਅਤੇ ਮੱਘਰ ਸਿੰਘ ਨੇ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਵਿਰੁੱਧ ਮਾਰੂ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ। ਪੈਨਸ਼ਨਰਜ਼ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ ਤਾਂ ਜਥੇਬੰਦੀ ਵੱਲੋਂ 14 ਅਗਸਤ ਤੱਕ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ 15 ਅਗਸਤ ਨੂੰ ਆਪਣੇ ਘਰਾਂ ’ਤੇ ਕਾਲੇ ਝੰਡੇ ਲਗਾ ਕੇ ਕਾਲਾ ਦਿਨ ਮਨਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ