Share on Facebook Share on Twitter Share on Google+ Share on Pinterest Share on Linkedin ਟੈਕਨੀਕਲ ਸਰਵਿਸ ਯੂਨੀਅਨ ਦੇ ਮੈਂਬਰਾਂ ਨੇ ਕਾਲੇ ਬਿੱਲੇ ਲਗਾ ਕੇ ਮਨਾਇਆ ਉਰਜਾ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਗਸਤ: ਟੈਕਨੀਕਲ ਸਰਵਿਸਜ਼ ਯੂਨੀਅਨ ਸਪੈਸ਼ਲ ਡਵੀਜ਼ਨ ਮੁਹਾਲੀ ਦੇ ਸਮੂਹ ਮਲਾਜ਼ਮਾਂ ਵੱਲੋਂ ਨੈਸ਼ਨਲ ਕੋਆਰਡੀਨੇਸ਼ਨ ਆਫ਼ ਇਲੈਕਟ੍ਰੀਸਿਟੀ ਐਂਪਲਾਇਜ ਐੱਡ ਇੰਜੀਨੀਅਰਸ ਦੇ ਸੱਦੇ ’ਤੇ ਸਪੈਸ਼ਲ ਡਵੀਜ਼ਨ ਮੁਹਾਲੀ ਦੇ ਕੰਪਲੈਕਸ ਅੰਦਰ ਕਾਲੇ ਬਿੱਲੇ ਲਗਾ ਕੇ ਅਤੇ ਰੋਸ ਰੈਲੀ ਕਰਕੇ ਉਰਜਾ ਦਿਵਸ ਮਨਾਇਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਕਿਹਾ ਕਿ ਨੈਸ਼ਨਲ ਕੋਡੀਨੇਸ਼ਨ ਆਫ਼ ਇਲੈਕਟ੍ਰੀਸਿਟੀ ਐਂਪਾਲਇਜ ਐੱਡ ਇੰਜੀਨੀਅਰਜ਼ ਅਨੁਸਾਰ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਕਈ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਲਈ ਬਿਜਲੀ ਸੋਧ ਬਿੱਲ 2020 ਲਾਗੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਰਜਾ ਖੇਤਰ ਵਿੱਚ ਕਈ ਕੋਇਲਾ ਖਾਨਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਉੜੀਸ਼ਾ ਅਤੇ ਉੱਤਰ ਪ੍ਰਦੇਸ਼ ਵਿੱਚ ਬਿਜਲੀ ਵੰਡ ਕੰਪਨੀ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਦੇਸ਼ ਦੇ ਕਈ ਜਨਤਕ ਅਦਾਰਿਆ ਨੂੰ ਪ੍ਰਾਈਵੇਟ ਕੰਪਨੀ ਦੇ ਹੱਥ ਵੇਚਿਆ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 10 ਦਸੰਬਰ ਤੋਂ ਪੇਅ ਬੈਂਡ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, 1 ਜਨਵਰੀ 2010 ਤੋਂ ਪੇਅ ਰਵੀਜ਼ਨ ਵਿੱਚ ਦੇਰੀ ਕੀਤੀ ਜਾ ਰਹੀ ਹੈ ਅਤੇ ਮਹਿੰਗਾਈ ਭੱਤੇ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਮੋਬਾਈਲ ਭੱਤੇ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਮਸਲਿਆ ਨੂੰ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ। ਇਸ ਰੈਲੀ ਵਿੱਚ ਮੁਹਾਲੀ ਡਵੀਜ਼ਨ ਦੇ ਪ੍ਰਧਾਨ ਓਮ ਕੁਮਾਰ, ਟੈਕ-2 ਪ੍ਰਧਾਨ ਕੁਲਦੀਪ ਸਿੰਘ, ਟੈਕ-2 ਸਕੱਤਰ ਰੰਮੀ ਕੁਮਾਰ, ਟੈਕ-1 ਪ੍ਰਧਾਨ ਯੋਗੇਸ਼ਵਰ, ਟੈਕ-1 ਸਕੱਤਰ ਸ਼ਿਵ ਮੁਰਤੀ, ਟੈਕ-3 ਮੁਹੰਮਦ ਰਜਾਉਲ, ਮੁਹਾਲੀ ਸਰਕਲ ਪ੍ਰਧਾਨ ਸੁਰਮੁੱਖ ਸਿੰਘ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ