Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਚੋਣਾਂ: ਮੁਹਾਲੀ ਵਾਰਡਬੰਦੀ ਬੋਰਡ ਦੀ ਮੀਟਿੰਗ ਐਨ ਮੌਕੇ ਮੁਲਤਵੀ ਮੁਹਾਲੀ ਨਿਗਮ ਦੇ ਕਮਿਸ਼ਨਰ ਇਕਾਂਤਵਾਸ ਤੇ ਮਹਿਲਾ ਸੰਯੁਕਤ ਕਮਿਸ਼ਨਰ ਦੀ ਵੀ ਤਬੀਅਤ ਵਿਗੜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ: ਮੁਹਾਲੀ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਸਬੰਧੀ ਸ਼ਹਿਰ ਦੀ ਨਵੇਂ ਸਿਰਿਓਂ ਵਾਰਡਬੰਦੀ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਬਣਾਏ ਗਏ ਵਾਰਡਬੰਦੀ ਬੋਰਡ ਦੀ ਅੱਜ ਹੋਣ ਵਾਲੀ ਮੀਟਿੰਗ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਮੀਟਿੰਗ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਬਾਅਦ ਦੁਪਹਿਰ ਡਾਇਰੈਕਟਰੇਟ ਦਫ਼ਤਰ ਵਿੱਚ ਹੋਣੀ ਸੀ ਪ੍ਰੰਤੂ ਕਰੋਨਾਵਾਇਰਸ ਦੇ ਚੱਲਦਿਆਂ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਦੇ ਇਕਾਂਤਵਾਸ ਵਿੱਚ ਹੋਣ ਅਤੇ ਅੱਜ ਅਚਾਨਕ ਸੰਯੁਕਤ ਕਮਿਸ਼ਨਰ ਡਾ. ਕੰਨੂ ਥਿੰਦ ਦੇ ਬਿਮਾਰ ਹੋਣ ਕਾਰਨ ਇਹ ਮੀਟਿੰਗ ਮੁਲਤਵੀ ਕੀਤੀ ਗਈ। ਜਾਣਕਾਰੀ ਅਨੁਸਾਰ ਪਿਛਲੇ ਇੱਕ ਮਹੀਨੇ ਤੋਂ ਨਗਰ ਨਿਗਮ ਦੀ ਵਾਰਡਬੰਦੀ ਦੀ ਚਰਚਾ ਚਲ ਰਹੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਾਂਗਰਸੀ ਕੌਂਸਲਰ ਚਾਹੁੰਦੇ ਹਨ ਕਿ ਪੁਰਾਣੇ ਵਾਰਡਾਂ ਨਾਲ ਕਥਿਤ ਛੇੜਛਾੜ ਕਰਕੇ ਨਵੇਂ ਸਿਰੇ ਤੋਂ ਵਾਰਡਬੰਦੀ ਕੀਤੀ ਜਾਵੇ। ਇਹ ਵੀ ਚਰਚਾ ਹੈ ਕਿ ਹੁਕਮਰਾਨਾਂ ਨੇ ਆਪਣੇ ਪੱਧਰ ’ਤੇ ਵਾਰਡਬੰਦੀ ਦਾ ਨਕਸ਼ਾ ਤਿਆਰ ਕਰ ਲਿਆ, ਬੱਸ ਵਾਰਡਬੰਦੀ ਬੋਰਡ ਦੀ ਮੀਟਿੰਗ ਕਰਕੇ ਰਸਮੀ ਕਾਰਵਾਈ ਪੂਰੀ ਕੀਤੀ ਜਾਵੇ। ਸੂਤਰ ਦੱਸਦੇ ਹਨ ਕਿ ਅਕਾਲੀ-ਭਾਜਪਾ ਦੇ ਜ਼ਿਆਦਾਤਰ ਸਾਬਕਾ ਕੌਂਸਲਰਾਂ ਦੇ ਵਾਰਡਾਂ ਨਾਲ ਕਾਫੀ ਛੇੜਛਾੜ ਕੀਤੀ ਗਈ ਹੈ। ਅਜਿਹਾ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਾਸਲ ਕਰਨ ਲਈ ਕੀਤਾ ਜਾ ਰਿਹਾ ਹੈ। ਵਾਰਡਬੰਦੀ ਬੋਰਡ ਦੀ ਅੱਜ ਹੋਣ ਵਾਲੀ ਮੀਟਿੰਗ ਦੇ ਰੱਦ ਹੋਣ ਨਾਲ ਇਹ ਕਿਆਸ-ਆਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਿਗਮ ਚੋਣਾਂ ਲਈ ਕੀਤੀ ਜਾਣ ਵਾਲੀ ਵਾਰਡਬੰਦੀ ਦਾ ਕੰਮ ਹੁਣੇ ਹੋਰ ਲਮਕ ਸਕਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ