Nabaz-e-punjab.com

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਸਬੰਧੀ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ 7 ਸਤੰਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਪੰਜਾਬ ਸਰਕਾਰ ਕਾਫ਼ੀ ਕਾਹਲੀ ਜਾਪਦੀ ਹੈ। ਪੰਜਾਬ ਸਰਕਾਰ ਨੇ ਸਰਕਾਰੀ ਵਕੀਲ ਰਾਹੀਂ ਮੁਹਾਲੀ ਅਦਾਲਤ ਵਿੱਚ ਇਕ ਵੱਖਰੀ ਅਰਜ਼ੀ ਦਾਇਰ ਕਰਕੇ ਸਾਬਕਾ ਪੁਲੀਸ ਮੁਖੀ ਨੂੰ ਅਗਵਾ (ਧਾਰਾ 364) ਮਾਮਲੇ ਵਿੱਚ ਪਹਿਲਾਂ ਮਿਲੀ ਹੋਈ ਪੱਕੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 7 ਸਤੰਬਰ ਦਾ ਦਿਨ ਨਿਰਧਾਰਿਤ ਕੀਤਾ ਹੈ।
ਉਧਰ, ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਤੇ ਯੂਟੀ ਪੁਲੀਸ ਦੇ ਸਾਬਕਾ ਇੰਸਪੈਕਟਰ ਹਰ ਸਹਾਏ ਸ਼ਰਮਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਦਾਇਰ ਅਰਜ਼ੀ ਅੱਜ ਅਚਾਨਕ ਵਾਪਸ ਲੈ ਲਈ ਹੈ। ਸਰਕਾਰ ਨੇ ਆਪਣੀ ਦਲੀਲਾਂ ਪੇਸ਼ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਰਮਾ ਦਾ ਬਹੁਤਾ ਰੋਲ ਨਜ਼ਰ ਨਹੀਂ ਆ ਰਿਹਾ ਹੈ। ਹਰ ਸਹਾਏ ਸ਼ਰਮਾ ਨੇ ਥਾਣੇ ਵਿੱਚ ਸਿਰਫ਼ ਡੀਡੀਆਰ ਦਰਜ ਹੀ ਦਰਜ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਸ਼ਰਮਾ ਨੇ ਵੀ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣਨ ਦੀ ਇੱਛਾ ਪ੍ਰਗਟਾਈ ਸੀ ਪ੍ਰੰਤੂ ਉਨ੍ਹਾਂ ਦੀ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਸੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…