Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ ਤਿੰਨ ਬਜ਼ੁਰਗਾਂ ਦੀ ਮੌਤ, 110 ਨਵੇਂ ਕੇਸ ਸਾਹਮਣੇ ਆਏ, 87 ਮਰੀਜ਼ਾਂ ਨੂੰ ਮਿਲੀ ਛੁੱਟੀ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3424 ’ਤੇ ਪੁੱਜੀ, 1491 ਐਕਟਿਵ ਕੇਸ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸਨਿਚਰਵਾਰ ਨੂੰ 110 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 3424 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 71 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 87 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਥੋਂ ਦੇ ਫੇਜ਼-7 ਦੇ 49 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਪਾਰਸ ਹਸਪਤਾਲ ਵਿੱਚ ਦਾਖ਼ਲ ਸੀ। ਇੰਜ ਹੀ ਸੈਕਟਰ-71 ਦੇ ਵਸਨੀਕ 68 ਸਾਲਾ ਕਰੋਨਾ ਪੀੜਤ ਵਿਅਕਤੀ ਨੇ ਦਮ ਤੋੜ ਦਿੱਤਾ। ਉਹ ਇੱਥੋਂ ਦੇ ਆਈਵੀਵਾਈ ਹਸਪਤਾਲ ਵਿੱਚ ਜੇਰੇ ਇਲਾਜ ਸੀ। ਜੀਐਮਸੀਐਚ ਸੈਕਟਰ-32 ਵਿੱਚ ਜੇਰੇ ਇਲਾਜ ਪਿੰਡ ਰਡਿਆਲਾ ਦੇ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਹੈ। ਉਹ ਪਹਿਲਾਂ ਤੋਂ ਹੀ ਦਿਲ ਦੇ ਰੋਗ ਨਾਲ ਪੀੜਤ ਸੀ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 110 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 48 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 20, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 22, ਕੁਰਾਲੀ ਵਿੱਚ ਤਿੰਨ, ਢਕੌਲੀ ਵਿੱਚ 13, ਲਾਲੜੂ ਵਿੱਚ ਇਕ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1491 ਨਵੇਂ ਕੇਸ ਐਕਟਿਵ ਹਨ। ਜਦੋਂਕਿ 1862 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ