Share on Facebook Share on Twitter Share on Google+ Share on Pinterest Share on Linkedin ਲੜਕੀ ਦੀ ਫੋਟੋ ਗਾਣੇ ਨਾਲ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਤੇ ਝਗੜਾ ਦਾ ਮਾਮਲਾ ਭਖਿਆ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ, ਪੁਲੀਸ ਨੇ ਧਾਰਾ 323 ਦੀ ਰਪਟ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਖਰੜ ਨੇੜਲੇ ਦੇ ਪਿੰਡ ਸਹੋੜਾ ਵਿੱਚ ਬੀਤੀ 22 ਅਗਸਤ ਨੂੰ ਦੋ ਧਿਰਾਂ ਵਿੱਚ ਝਗੜੇ ਅਤੇ ਪੰਜਾਬੀ ਗਾਣੇ ਨਾਲ ਲੜਕੀ ਦੀ ਫੋਟੋ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਪੁਲੀਸ ’ਤੇ ਹਮਲਾਵਰਾਂ ਅਤੇ ਸ਼ਾਾਰਤੀ ਅਨਸਰ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਪੀੜਤ ਧਿਰ ਨੇ ਮੁਹਾਲੀ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਕੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਨਸਾਫ਼ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣਾ ਘਰ ਛੱਡ ਕੇ ਪਿੰਡ ਸਿਆਲਵਾ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਪਨਾਹ ਲੈਣੀ ਪਈ ਹੈ ਜਦੋਂਕਿ ਦੂਜੇ ਪਾਸੇ ਹਮਲਵਾਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਅਸਲ ਵਿੱਚ ਕਰੀਬ ਪੰਜ ਮਹੀਨੇ ਪਹਿਲਾਂ ਸ਼ੁਰੂ ਹੋਇਆ ਜਦੋਂ ਇੱਕ ਵਿਆਹ ਦੌਰਾਨ ਉਨ੍ਹਾਂ ਦੇ ਗੁਆਂਢੀ ਨੌਜਵਾਨ ਜਸਪ੍ਰੀਤ ਸਿੰਘ ਨੇ ਉਨ੍ਹਾਂ ਦੀ ਭਤੀਜੀ ਦੀ ਫੋਟੋ ਖਿੱਚ ਕੇ ਅਤੇ ਉਸ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਦਾ ਗਾਣਾ ਫਿੱਟ ਕਰਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ ਸੀ ਜਿਹੜਾ ਘੁੰਮ ਫਿਰ ਕੇ ਉਨ੍ਹਾਂ ਤੱਕ ਪਹੁੰਚ ਗਿਆ ਸੀ। ਉਹਨਾਂ ਦੱਸਿਆ ਕਿ ਜਸਪ੍ਰੀਤ ਸਿੰਘ ਨੇ ਆਪਣੀ ਆਈਡੀ ਜਸਪ੍ਰੀਤ 420 ਰਾਹੀਂ ਇਸ ਨੂੰ ਪੋਸਟ ਕੀਤਾ ਸੀ। ਜਦੋਂ ਉਨ੍ਹਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਪਿੰਡ ਦੀ ਪੰਚਾਇਤ ਨੇ ਫ਼ੈਸਲਾ ਕਰਵਾ ਦਿੱਤਾ ਪ੍ਰੰਤੂ ਕੁਝ ਦਿਨ ਬਾਅਦ ਜਸਪ੍ਰੀਤ ਫੇਰ ਉਨ੍ਹਾਂ ਦੀ ਭਤੀਜੀ ਨੂੰ ਗਲੀ ਵਿੱਚ ਰੋਕ ਕੇ ਤੰਗ ਪ੍ਰੇਸ਼ਾਨ ਕਰਨ ਲੱਗ ਗਿਆ। ਇਸ ਮੁੱਦੇ ਤੇ ਮੁੜ ਪੰਚਾਇਤ ਹੋਈ ਅਤੇ ਪੰਚਾਇਤ ਵਿੱਚ ਫ਼ੈਸਲਾ ਹੋਇਆ ਕਿ ਜੇਕਰ ਜਸਪ੍ਰੀਤ ਹੁਣ ਕੋਈ ਮਾੜੀ ਹਰਕਤ ਕਰਦਾ ਹੈ ਤਾਂ ਉਸ ਨੂੰ 20 ਹਜ਼ਾਰ ਰੁਪਏ ਜੁਰਮਾਨਾ ਦੇਣਾ ਹੋਵੇਗਾ ਅਤੇ ਇਸਦਾ ਲਿਖਤੀ ਤੌਰ ਤੇ ਫੈਸਲਾ ਵੀ ਹੋਇਆ। ਉਹਨਾਂ ਇਲਜਾਮ ਲਗਾਇਆ ਕਿ ਜਸਪ੍ਰੀਤ ਫਿਰ ਵੀ ਆਪਣੀ ਹਰਕਤਾਂ ਤੋਂ ਬਾਜ ਨਹੀਂ ਆਇਆ ਅਤੇ ਬੀਤੀ 22 ਅਗਸਤ ਨੂੰ ਜਸਪ੍ਰੀਤ ਨੇ ਆਪਣੇ ਢਾਈ ਤਿੰਨ ਦਰਜਨ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਉੱਪਰ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਦੇ ਪਿਤਾ ਪ੍ਰੇਮ ਸਿੰਘ, ਮਾਮਾ ਕੁਲਵੰਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਨੂੰ ਸੱਟਾ ਵੱਜੀਆਂ। ਉਹਨਾਂ ਇਲਜਾਮ ਲਗਾਇਆ ਕਿ ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਵਿੱਚ ਤੋੜ ਭੰਨ੍ਹ ਵੀ ਕੀਤੀ ਅਤੇ ਦਹਿਸ਼ਤ ਫਲਾਉਣ ਲਈ ਦੋ ਹਵਾਈ ਫਾਇਰ ਵੀ ਕੀਤੇ ਜਿਸ ਕਾਰਨ ਉਹਨਾਂ ਦਾ ਪੂਰਾ ਪਰਿਵਾਰ ਡਰ ਦੇ ਸਾਏ ਹੇਠ ਜੀ ਰਿਹਾ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਜਸਪ੍ਰੀਤ ਨੇ ਆਪਣੀ ਫੇਸਬੁੱਕ ਆਈਡੀ ਤੇ ਹਥਿਆਰਾਂ ਸਮੇਤ ਕਈਂ ਫੋਟੋਆਂ ਅਪਲੋਡ ਕੀਤੀਆਂ ਹਨ ਅਤੇ ਉਹ ਉਹਨਾਂ ਦੀ ਭਤੀਜੀ ਨੂੰ ਧਮਕਾਉੱਦਾ ਹੈ ਕਿ ਜੇਕਰ ਉਸ ਨੇ ਉਸ ਦੀ ਗੱਲ ਨਾ ਮੰਨੀ ਤਾਂ ਉਹ ਉਸ ਦੇ ਨਾਂ ਦੀ ਚਿੱਠੀ ਜੇਬ੍ਹ ਵਿੱਚ ਰੱਖ ਕੇ ਖ਼ੁਦਕੁਸ਼ੀ ਕਰ ਲਵੇਗਾ ਅਤੇ ਉਸ ਨੂੰ ਝੂਠੇ ਮਾਮਲੇ ਵਿੱਚ ਫਸਾ ਦੇਵੇਗਾ। ਉਹਨਾਂ ਕਿਹਾ ਕਿ ਜਦੋਂ ਉਹ ਇਸ ਦੀ ਸ਼ਿਕਾਇਤ ਦੇਣ ਖਰੜ ਥਾਣੇ ਗਏ ਤਾਂ ਪੁਲੀਸ ਨੇ ਕੋਰੋਨਾ ਦੀ ਗੱਲ ਕਹਿ ਕੇ ਉਹਨਾਂ ਦੀ ਸ਼ਿਕਾਇਤ ਹੀ ਨਹੀਂ ਲਈ ਅਤੇ ਪਬਲਿਕ ਡੀਲਿੰਗ ਬੰਦ ਹੋਣ ਦੀ ਗੱਲ ਕਹਿ ਕੇ ਵਾਪਸ ਮੋੜ ਦਿੱਤਾ। ਜਿਸਤੋੱ ਬਾਅਦ ਉਹਨਾਂ ਦਾ ਸਾਰਾ ਪਰਿਵਾਰ ਉਹਨਾਂ ਦੇ ਸਹੁਰੇ ਪਿੰਡ ਸਿਆਲਵਾ ਵਿੱਚ ਰਹਿ ਰਿਹਾ ਹੈ। ਉਨ੍ਹਾਂ ਐਸਐਸਪੀ ਮੁਹਾਲੀ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਏ ਅਤੇ ਹਮਲਾਵਰਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਜਸਪ੍ਰੀਤ ਦੇ ਭਰਾ ਗੁਰਬਚਨ ਸਿੰਘ ਨੇ ਸੰਪਰਕ ਕਰਨ ਤੇ ਇਹਨਾਂ ਇਲਜਾਮਾਂ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਉਹਨਾਂ ਮੰਨਿਆ ਕਿ ਉਹਨਾਂ ਦੇ ਭਰਾ ਤੋਂ ਲੜਕੀ ਦੀ ਫੋਟੋ ਖਿੱਚ ਕੇ ਉਸਦਾ ਗਾਣਾ ਬਣਾਉਣ ਦੀ ਗਲਤੀ ਹੋਈ ਸੀ ਅਤੇ ਇਸ ਮਾਮਲੇ ਵਿੱਚ ਪੰਚਾਇਤ ਵੱਲੋਂ ਸਮਝੌਤਾ ਵੀ ਹੋ ਗਿਆ ਸੀ ਪ੍ਰੰਤੂ ਜਸਪਾਲ ਦੇ ਪਰਿਵਾਰ ਵੱਲੋਂ ਮਾਮਲਾ ਖਤਮ ਨਹੀਂ ਕੀਤਾ ਗਿਆ ਅਤੇ 22 ਅਗਸਤ ਦੀ ਰਾਤ ਨੂੰ ਜਸਪਾਲ ਨੇ ਬਾਹਰੋੱ ਮੁੰਡੇ ਲਿਆ ਕੇ ਉਹਨਾਂ ਦੇ ਘਰ ਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਉਹਨਾਂ ਦੇ ਪਰਿਵਾਰ ਦੀਆਂ ਅੌਰਤਾਂ ਨੂੰ ਵੀ ਕੁੱਟਿਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਕੋਲ ਜਸਪਾਲ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਹਮਲੇ ਵੇਲੇ ਦੀਆਂ ਫੋਟੋਆਂ ਅਤੇ ਵੀਡੀਓ ਵੀ ਮੌਜੂਦ ਹਨ, ਜਿਹੜੀਆਂ ਉਹ ਵਿਖਾ ਸਕਦੇ ਹਨ। ਉਹਨਾਂ ਕਿਹਾ ਕਿ ਹੁਣ ਖੁਦ ਨੂੰ ਬਚਾਉਣ ਲਈ ਜਸਪਾਲ ਵਲੋੱ ਇਹ ਝੂਠੇ ਇਲਜਾਮ ਲਗਾਏ ਜਾ ਰਹੇ ਹਨ ਜਦੋੱ ਕਿ ਅਸਲੀਅਤ ਇਹ ਹੈ ਕਿ ਇਸ ਮਾਮਲੇ ਵਿੱਚ ਉਹਨਾਂ ਦੇ ਪਰਿਵਾਰ ਨਾਲ ਧੱਕਾ ਹੋਇਆ ਹੈ। ਖਰੜ ਥਾਣਾ ਸਦਰ ਦੇ ਏਐਸਆਈ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਸਮੇੱ ਦੌਰਾਨ ਥਾਣੇ ਦ 15 ਦੇ ਕਰੀਬ ਮੁਲਜ਼ਮਾਂ ਦੇ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਥਾਣਾ ਬੰਦ ਕਰ ਦਿੱਤਾ ਗਿਆ ਸੀ ਅਤੇ ਥਾਣੇ ਵੱਲੋਂ ਅੱਜ ਹੀ ਕੰਮ ਕਰਨਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ 22 ਅਗਸਤ ਨੂੰ ਹੋਏ ਝਗੜੇ ਸਬੰਧੀ ਪੁਲੀਸ ਨੇ ਐਮਐਲਆਰ ਮੁਤਾਬਕ 323 ਦੀ ਰਪਟ ਦਰਜ ਕਰ ਲਈ ਹੈ। ਉਹਨਾਂ ਕਿਹਾ ਕਿ ਪਿੰਡ ਸਹੋੜਾ ਵਿੱਚ ਦੋ ਧਿਰਾਂ ਵਿੱਚ ਲੜਾਈ ਹੋਈ ਸੀ ਜਿਸ ਵਿੱਚ ਦੋਵਾਂ ਪਾਸਿਆਂ ਦੇ ਲੋਕ ਮਾਮੂਲੀ ਜ਼ਖ਼ਮੀ ਹੋਏ ਸਨ ਅਤੇ ਪੁਲੀਸ ਨੂੰ ਇਹਨਾਂ ਦੀਆਂ ਮੈਡੀਕਲ ਰਿਪੋਰਟਾਂ ਵੀ ਮਿਲ ਗਈਆਂ ਹਨ ਜਿਸ ਤੋਂ ਬਾਅਦ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ