Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 130 ਨਵੇਂ ਕੇਸ ਸਾਹਮਣੇ ਆਏ, 1 ਅੌਰਤ ਦੀ ਮੌਤ

ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4223 ’ਤੇ ਪੁੱਜੀ, 1872 ਐਕਟਿਵ ਕੇਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਜ਼ਿਲ੍ਹਾ ਮੁਹਾਲੀ ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ 130 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4093 ’ਤੇ ਪਹੁੰਚ ਗਈ ਹੈ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਅੱਜ ਇਕ ਹੋਰ ਕਰੋਨਾ ਪੀੜਤ ਬਜ਼ੁਰਗ ਅੌਰਤ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 90 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 79 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਸਾਹਪੁਰ ਦੀ 60 ਸਾਲਾ ਅੌਰਤ ਦੀ ਮੌਤ ਹੋ ਗਈ ਹੈ। ਉਹ ਜੀਐਮਸੀਐਚ ਸੈਕਟਰ-32 ਵਿੱਚ ਦਾਖ਼ਲ ਸੀ। ਉਨ੍ਹਾਂ ਦੱਸਿਆ ਕਿ ਅੱਜ 130 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 55 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 10, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 25, ਢਕੌਲੀ ਵਿੱਚ 15, ਲਾਲੜੂ ਵਿੱਚ 6, ਬੂਥਗੜ੍ਹ ਵਿੱਚ ਚਾਰ, ਬਨੂੜ ਵਿੱਚ ਇਕ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1872 ਨਵੇਂ ਕੇਸ ਐਕਟਿਵ ਹਨ। ਜਦੋਂਕਿ 2261 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…