Share on Facebook Share on Twitter Share on Google+ Share on Pinterest Share on Linkedin ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਮੋਹਰੀ ਆਗੂਆਂ ਦੀ ਮੁੱਖ ਪ੍ਰਸ਼ਾਸਕ ਪੁੱਡਾ ਨਾਲ ਮੀਟਿੰਗ ਮੁਲਾਜ਼ਮ ਮੰਗਾਂ ਸਬੰਧੀ 5 ਦਿਨ ਦਾ ਅਲਟੀਮੇਟਮ, 9 ਸਤੰਬਰ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਪੁੱਡਾ ਜਰਨੈਲ ਸਿੰਘ ਅਤੇ ਜਰਨਲ ਸਕੱਤਰ ਸੀਸਨ ਕੁਮਾਰ ਦੀ ਅਗਵਾਈ ਹੇਠ ਇਕ ਉੱਚੀ ਪੱਧਰੀ ਵਫ਼ਦ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ’ਤੇ ਚਰਚਾ ਕੀਤੀ ਗਈ। ਯੂਨੀਅਨ ਆਗੂਆਂ ਦੀ ਜਾਣਕਾਰੀ ਮੁਤਾਬਕ ਮੁੱਖ ਪ੍ਰਸ਼ਾਸਕ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ। ਆਗੂਆਂ ਨੇ ਪੰਜ ਦਿਨ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ 8 ਸਤੰਬਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ ਤਾਂ ਮੁਲਾਜ਼ਮ ਜਥੇਬੰਦੀ ਵੱਲੋਂ 9 ਸਤੰਬਰ ਤੋਂ ਪੁੱਡਾ ਭਵਨ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਕੁਲਦੀਪ ਸਿੰਘ, ਦੁਆਰਕਾ ਦਾਸ, ਸ਼ਿੰਗਾਰਾ ਸਿੰਘ, ਜਗਦੀਸ਼ ਸਿੰਘ, ਮੱਖਣ ਸਿੰਘ, ਅਜਮੇਰ ਸਿੰਘ, ਪਾਲ ਸਿੰਘ ਅਤੇ ਡਰਾਈਵਰ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ