Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 172 ਨਵੇਂ ਕੇਸ ਸਾਹਮਣੇ ਆਏ, ਮਾਸੂਮ ਬੱਚੀ ਸਮੇਤ 5 ਲੋਕਾਂ ਦੀ ਮੌਤ ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4667 ’ਤੇ ਪੁੱਜੀ, 2146 ਐਕਟਿਵ ਕੇਸ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਅੱਜ ਇਸ ਮਹਾਮਾਰੀ ਦੇ 172 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4667 ’ਤੇ ਪਹੁੰਚ ਗਈ ਹੈ। ਅੱਜ ਇਕ ਮਾਸੂਮ ਬੱਚੀ ਤੇ ਇਕ ਅੌਰਤਾਂ ਸਣੇ ਪੰਜ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 99 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 79 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਪੰਜ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ ਪੁਰਾਣਾ ਮੁਹਾਲੀ ਪਿੰਡ ਦੀ ਅੱਠ ਕੁ ਮਹੀਨੇ ਦੀ ਮਾਸੂਮ ਬੱਚੀ ਵੀ ਸ਼ਾਮਲ ਹੈ, ਜੋ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਸੀ। ਜੀਐਮਸੀਐਚ ਪਟਿਆਲਾ ਵਿੱਚ ਜੇਰੇ ਇਲਾਜ ਮੁਹਾਲੀ ਦੇ 60 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਉਹ ਪਹਿਲਾਂ ਤੋਂ ਹੀ ਬਿਮਾਰ ਸਨ। ਇਸੇ ਹਸਪਤਾਲ ਵਿੱਚ ਦਾਖ਼ਲ ਕੁਰਾਲੀ ਦੇ 60 ਸਾਲਾ ਬਜ਼ੁਰਗ ਸਮੇਤ ਜੀਐਮਸੀਐਚ ਸੈਕਟਰ-32 ਵਿੱਚ ਇਲਾਜ ਅਧੀਨ ਪਿੰਡ ਕਾਂਸਲ ਦੇ 65 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਉਹ ਪਹਿਲਾਂ ਹੀ ਸ਼ੂਗਰ ਤੋਂ ਪੀੜਤ ਸੀ। ਡੇਰਾਬੱਸੀ ਦੀ 52 ਸਾਲਾ ਅੌਰਤ ਦੀ ਪੀਜੀਆਈ ਵਿੱਚ ਮੌਤ ਹੋ ਗਈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 130 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 55 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 28, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 38, ਢਕੌਲੀ ਵਿੱਚ 28, ਲਾਲੜੂ ਵਿੱਚ 3, ਬੂਥਗੜ੍ਹ ਵਿੱਚ 7, ਬਨੂੜ ਵਿੱਚ ਇਕ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2146 ਨਵੇਂ ਕੇਸ ਐਕਟਿਵ ਹਨ। ਜਦੋਂਕਿ 2422 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ