Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 224 ਨਵੇਂ ਮਾਮਲੇ, 6 ਮੌਤਾਂ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5106 ’ਤੇ ਪੁੱਜੀ, 2358 ਐਕਟਿਵ ਕੇਸ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇਸ ਮਹਾਮਾਰੀ ਦੇ 224 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5106 ’ਤੇ ਪਹੁੰਚ ਗਈ ਹੈ। ਅੱਜ ਤਿੰਨ ਅੌਰਤਾਂ ਸਮੇਤ 6 ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 113 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 117 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ 6 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ ਮੁਹਾਲੀ ਦਾ 84 ਸਾਲਾ ਬਜ਼ੁਰਗ ਸ਼ਾਮਲ ਹੈ, ਜੋ ਗਰੇਸ਼ੀਅਨ ਹਸਪਤਾਲ ਸੈਕਟਰ-69 ਵਿੱਚ ਦਾਖ਼ਲ ਸੀ। ਇੰਜ ਹੀ ਸੈਕਟਰ-71 ਦੇ ਵਸਨੀਕ 71 ਸਾਲਾ ਬਜ਼ੁਰਗ ਨੇ ਆਈਵੀਵਾਈ ਹਸਪਤਾਲ ਵਿੱਚ ਦਮ ਤੋੜ ਦਿੱਤਾ। ਸੈਕਟਰ-91 ਦੀ 33 ਸਾਲਾ ਅੌਰਤ ਦੀ ਮੌਤ ਹੋ ਗਈ। ਉਹ ਸੈਬਲੀ ਹਸਪਤਾਲ ਵਿੱਚ ਜੇਰੇ ਇਲਾਜ ਸੀ ਜਦੋਂਕਿ ਮਾਇਓ ਹਸਪਤਾਲ ਸੈਕਟਰ-78 ਦੇ ਵਸਨੀਕ 57 ਸਾਲਾ ਪੁਰਸ਼ ਅਤੇ ਫੇਜ਼-4 ਦੀ ਵਸਨੀਕ 70 ਸਾਲਾ ਬਜ਼ੁਰਗ ਅੌਰਤ ਦੀ ਸੋਹਾਣਾ ਹਸਪਤਾਲ ਮੌਤ ਹੋ ਗਈ। ਪਿੰਡ ਜਵਾਹਰਪੁਰ ਦੀ 58 ਸਾਲਾ ਅੌਰਤ ਨੇ ਕਮਾਂਡ ਹਸਪਤਾਲ ਚੰਡੀਮੰਦਰ ਵਿੱਚ ਦਮ ਤੋੜ ਦਿੱਤਾ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 224 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 82 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 27, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 28, ਢਕੌਲੀ ਵਿੱਚ 67, ਕੁਰਾਲੀ ਵਿੱਚ ਇਕ, ਲਾਲੜੂ ਵਿੱਚ ਤਿੰਨ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2358 ਨਵੇਂ ਕੇਸ ਐਕਟਿਵ ਹਨ। ਜਦੋਂਕਿ 2635 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ