nabaz-e-punjab.com

ਅਸਲਾ ਲਾਇਸੈਂਸ ’ਤੇ ਦਰਜ ਤੀਜਾ ਹਥਿਆਰ 13 ਦਸੰਬਰ ਤੱਕ ਡਿਲੀਟ\ਜਮ੍ਹਾ ਕਰਵਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਅਸਲਾ ਲਾਇਸੈਂਸਾਂ ਉੱਤੇ ਕੁੱਲ 3 (ਤਿੰਨ) ਹਥਿਆਰ ਦਰਜ ਹਨ, ਉਹ ਅਸਲਾ ਲਾਇਸੈਂਸ ਧਾਰਕ ਆਰਮਜ਼ ਐਕਟ 1959 ਬਾਈ ਦਾ ਆਰਮਜ਼ (ਸੋਧ) ਐਕਟ 2019 ਦੇ ਸੈਕਸ਼ਨ 3 ਵਿੱਚ ਕੀਤੀ ਸੋਧ ਅਨੁਸਾਰ ਤੀਜਾ ਹਥਿਆਰ ਡਿਲੀਟ ਕਰਵਾਉਣਾ ਜ਼ਰੂਰੀ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਅਸਲਾ ਲਾਇਸੈਂਸ ਧਾਰਕ ਅਤੇ ਬਾਹਰਲੇ ਜ਼ਿਲ੍ਹਿਆਂ/ਸੂਬਿਆਂ ਤੋਂ ਮੁਹਾਲੀ ਜ਼ਿਲ੍ਹੇ ਵਿੱਚ ਪਤਾ ਤਬਦੀਲ ਕਰਵਾ ਕੇ ਆਏ ਅਸਲਾ ਲਾਇਸੈਂਸ ਧਾਰਕਾਂ ਨੂੰ ਸੂਚਿਤ ਕੀਤਾ ਕਿ ਉਹ 13 ਦਸੰਬਰ 2020 ਤੋਂ ਪਹਿਲਾਂ-ਪਹਿਲਾਂ ਆਪਣੇ ਅਸਲਾ ਲਾਇਸੈਸਾਂ ਉੱਤੇ ਦਰਜ ਤੀਜਾ ਲਾਇਸੈਂਸੀ ਹਥਿਆਰ ਡਿਲੀਟ/ਜਮ੍ਹਾਂ ਕਰਵਾਉਣ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਹੈ ਕਿ ਇਸ ਤੋਂ ਬਾਅਦ ਅਸਲਾ ਲਾਇਸੈਂਸ ਧਾਰਕਾਂ ਨੂੰ ਹੋਰ ਮੋਹਲਤ ਨਹੀਂ ਦਿੱਤੀ ਜਾਵੇਗੀ।
ਸ੍ਰੀਮਤੀ ਜੈਨ ਨੇ ਕਿਹਾ ਕਿ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਵੱਲੋਂ ਨਿਯਤ ਮਿਤੀ ਤੱਕ ਅਸਲਾ ਡਿਲੀਟ/ਜਮ੍ਹਾਂ ਨਹੀਂ ਕਰਵਾਇਆ ਜਾਂਦਾ ਤਾਂ ਇਸ ਸਬੰਧੀ ਸਾਰੀ ਜ਼ਿੰਮੇਵਾਰੀ ਨਿਰੋਲ ਲਾਇਸੈਂਸ ਧਾਰਕ ਦੀ ਹੋਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਹੋਰ ਜਾਣਕਾਰੀ ਲੋੜੀਂਦੀ ਹੋਵੇ ਤਾਂ ਸਬੰਧਤ ਵਿਅਕਤੀ ਡਿਪਟੀ ਕਮਿਸ਼ਨਰ ਦਫ਼ਤਰ ਦੀ ਈਮੇਲ ਆਈਡੀ plabranch੧੩0gmail.com ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜ਼ਲ ’ਤੇ ਸਥਿਤ ਕਮਰਾ ਨੰਬਰ-311 ਵਿੱਚ ਸਟਾਫ਼ ਨਾਲ ਸੰਪਰਕ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…