Nabaz-e-punjab.com

ਮੁਹਾਲੀ ਵਿੱਚ ਚਾਰ ਦਿਨ ਲਗਾਤਾਰ ਪ੍ਰਭਾਵਿਤ ਰਹੇਗੀ ਪੀਣ ਵਾਲੇ ਪਾਣੀ ਸਪਲਾਈ

ਬਿਜਲੀ ਗਰਿੱਡ ਦੀ ਜ਼ਰੂਰੀ ਮੁਰੰਮਤ ਲਈ ਪਾਵਰਕੌਮ ਵਿਭਾਗ ਦੇ ਅਧਿਕਾਰੀਆਂ ਨੇ ਬੰਦੀ ਲਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਕਜੌਲੀ ਵਾਟਰ ਵਰਕਸ ਤੋਂ ਪਾਣੀ ਸਿੱਧੀ ਸਪਲਾਈ ਸਬੰਧੀ ਬਿਜਲੀ ਗਰਿੱਡਾਂ ਦੀ ਜ਼ਰੂਰੀ ਮੁਰੰਮਤ ਕਾਰਨ ਭਲਕੇ ਤੋਂ ਅਗਲੇ ਚਾਰ ਦਿਨ ਮੁਹਾਲੀ ਦੇ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਮੰਡਲ ਨੰਬਰ-2 ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਵੱਲੋਂ ਕਜੌਲੀ ਵਾਟਰ ਵਰਕਸ ’ਤੇ ਬਿਜਲੀ ਗਰਿੱਡ ਦੀ ਜ਼ਰੂਰੀ ਮੁਰੰਮਤ ਕਰਨ ਲਈ ਭਲਕੇ 9 ਸਤੰਬਰ ਅਤੇ 12 ਸਤੰਬਰ ਨੂੰ ਕਜੌਲੀ ਵਾਟਰ ਵਰਕਸ ਤੋਂ ਸਿੱਧੇ ਪਾਣੀ ਦੀ ਸਪਲਾਈ ਵਾਲੀ ਫੇਜ਼-1 ਤੋਂ ਲੈ ਕੇ ਫੇਜ਼-4 ਰਹੀਂ ਹੁੰਦੀ ਪਾਣੀ ਦੀ ਸਪਲਾਈ ਬੰਦ ਰਹੇਗੀ। ਜਿਸ ਕਾਰਨ ਮੁਹਾਲੀ ਸ਼ਹਿਰ ਵਿੱਚ ਫੇਜ਼-1 ਤੋਂ ਫੇਜ਼-7 ਅਤੇ ਸੈਕਟਰ-70 ਤੇ ਸੈਕਟਰ-71, ਫੇਜ਼-9, ਫੇਜ਼-10, ਫੇਜ਼-11 ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ ਅਤੇ ਸਾਹੀਮਾਜਰਾ ਇਲਾਕੇ ਵਿੱਚ ਪਾਣੀ ਦੀ ਸਪਲਾਈ ਹੇਠ ਲਿਖੇ ਸਮੇਂ ਅਨੁਸਾਰ ਪ੍ਰਭਾਵਿਤ ਰਹੇਗੀ।
ਐਕਸੀਅਨ ਨੇ ਦੱਸਿਆ ਕਿ 9 ਸਤੰਬਰ ਨੂੰ ਉਕਤ ਇਲਾਕਿਆਂ ਵਿੱਚ ਸਵੇਰੇ ਪਾਣੀ ਦੀ ਸਪਲਾਈ ਪ੍ਰੈਸ਼ਰ ਨਾਲ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ। 10 ਸਤੰਬਰ ਨੂੰ ਸਵੇਰੇ ਪਾਣੀ ਦੀ ਉਪਲਬਧਤਾ ਮੁਤਾਬਕ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ। ਸ਼ਾਮ ਨੂੰ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ। 12 ਸਤੰਬਰ ਨੂੰ ਸਵੇਰੇ ਅਤੇ ਸ਼ਾਮ ਨੂੰ ਪਾਣੀ ਦੀ ਸਪਲਾਈ ਪਾਣੀ ਦੀ ਉਪਲਬਧਤਾ ਮੁਤਾਬਕ ਹੋਵੇਗੀ। 13 ਸਤੰਬਰ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਸਪਲਾਈ ਹੋਵੇਗੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…