Nabaz-e-punjab.com

ਦਸਵੀਂ ਓਪਨ ਸਕੂਲ ਪ੍ਰਣਾਲੀ: ਰੀਅਪੀਅਰ ਕੈਟਾਗਰੀ ਦੀ ਪ੍ਰੀਖਿਆ ਦਾ ਨਤੀਜਾ 10 ਸਤੰਬਰ ਨੂੰ

ਸਿੱਖਿਆ ਬੋਰਡ ਵੱਲੋਂ ਵੀਰਵਾਰ ਨੂੰ ਆਨਲਾਈਨ ਐਲਾਨਿਆ ਜਾਵੇਗਾ ਨਤੀਜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 ਵਿੱਚ ਦਸਵੀਂ ਸ਼੍ਰੇਣੀ ਦੀ ਓਪਨ ਸਕੂਲ ਪ੍ਰਣਾਲੀ ਅਧੀਨ ਲਈ ਰੀਅਪੀਅਰ ਕੈਟਾਗਰੀ ਦੀ ਪ੍ਰੀਖਿਆ ਦਾ ਨਤੀਜਾ ਭਲਕੇ 10 ਸਤੰਬਰ ਨੂੰ ਐਲਾਨਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਦੱਸਿਆ ਕਿ ਦਸਵੀਂ ਸ਼੍ਰੇਣੀ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਕੈਟਾਗਰੀ ਦੇ ਵੱਧ ਤੋਂ ਵੱਧ ਦੋ ਵਿਸ਼ਿਆਂ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦਾ ਨਤੀਜਾ ਵੀਰਵਾਰ ਨੂੰ ਆਨਲਾਈਨ ਹੀ ਐਲਾਨਿਆ ਜਾਵੇਗਾ। ਇਸ ਦੇ ਨਾਲ ਹੀ ਅਕਤੂਬਰ 2019 ਵਿੱਚ ਸਿੱਖਿਆ ਬੋਰਡ ਵੱਲੋਂ ਦਿੱਤੇ ਸੁਨਹਿਰੀ ਮੌਕੇ ਦੀ ਪ੍ਰੀਖਿਆ ਦੇਣ ਤੋਂ ਕਿਸੇ ਕਾਰਨ ਵਾਂਝੇ ਰਹਿ ਗਏ ਪ੍ਰੀਖਿਆਰਥੀ, ਜਿਨ੍ਹਾਂ ਦੀ ਪ੍ਰੀਖਿਆ ਮਾਰਚ 2020 ਵਿੱਚ ਲਈ ਜਾਣੀ ਸੀ, ਪ੍ਰੰਤੂ ਕਰੋਨਾ ਮਹਾਮਾਰੀ ਕਾਰਨ ਪ੍ਰੀਖਿਆ ਪ੍ਰਕਿਰਿਆ ਮੁਕੰਮਲ ਨਹੀ ਸੀ ਹੋ ਸਕੀ, ਦਾ ਨਤੀਜਾ ਵੀ ਅਨੁਪਾਤਕ ਵਿਧੀ ਰਾਹੀਂ ਮੁਲਾਂਕਣ ਮਗਰੋਂ 10 ਸਤੰਬਰ ਨੂੰ ਹੀ ਐਲਾਨਿਆ ਜਾਵੇਗਾ।
ਅਧਿਕਾਰੀ ਨੇ ਦੱਸਿਆ ਕਿ ਦਸਵੀਂ ਸ਼੍ਰੇਣੀ ਦੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਅਤੇ ਸੁਨਹਿਰੀ ਮੌਕੇ ਦੀ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆਰਥੀਆਂ ਦੇ ਨਤੀਜੇ ਵੇਰਵਿਆਂ ਸਹਿਤ ਵੀਰਵਾਰ ਨੂੰ ਸ਼ਾਮ 5 ਵਜੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਉਪਲਬਧ ਕਰਵਾਏ ਜਾਣਗੇ। ਇੱਥੇ ਜ਼ਿਕਰਯੋਗ ਹੈ ਕਿ ਬੋਰਡ ਮੈਨੇਜਮੈਂਟ ਵੱਲੋਂ ਬਾਰ੍ਹਵੀਂ ਦਾ ਨਤੀਜਾ ਵੀ ਬਿਨਾਂ ਮੈਰਿਟ ਤੋਂ ਆਨਲਾਈਨ ਹੀ ਐਲਾਨਿਆ ਗਿਆ ਸੀ। ਜਿਸ ਕਾਰਨ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਹੋਣਹਾਰ ਵਿਦਿਆਰਥੀ ਐਤਕੀਂ ਨਗਦ ਪੁਰਸਕਾਰ ਹਾਸਲ ਕਰਨ ਤੋਂ ਵਾਂਝੇ ਰਹਿ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…