Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਵਿੱਚ 307 ਨਵੇਂ ਮਾਮਲੇ, 8 ਮਰੀਜ਼ਾਂ ਦੀ ਮੌਤ ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5581 ’ਤੇ ਪੁੱਜੀ, 2154 ਐਕਟਿਵ ਕੇਸ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇਕੱਠੇ 307 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 5581’ਤੇ ਪਹੁੰਚ ਗਈ ਹੈ। ਅੱਜ ਤਿੰਨ ਅੌਰਤਾਂ ਸਮੇਤ ਅੱਠ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 124 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ ਇਕੱਠੇ 351 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਅੱਠ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ ਇੱਥੋਂ ਦੇ ਫੇਜ਼-4 ਦੀ ਵਸਨੀਕ 70 ਸਾਲਾ ਅੌਰਤ ਅਤੇ ਪਿੰਡ ਬਲੌਂਗੀ ਦੀ 59 ਸਾਲਾ ਅੌਰਤ ਦੀ ਮੌਤ ਹੋ ਗਈ। ਇਹ ਦੋਵੇਂ ਅੌਰਤਾਂ ਗਰੇਸੀਅਨ ਹਸਪਤਾਲ ਸੈਕਟਰ-69 ਵਿੱਚ ਜੇਰੇ ਇਲਾਜ ਸਨ। ਇੱਥੋਂ ਦੇ ਆਈਵੀਵਾਈ ਹਸਪਤਾਲ ਸੈਕਟਰ-71 ਵਿੱਚ ਦਾਖ਼ਲ ਜ਼ੀਰਕਪੁਰ ਦੇ 59 ਸਾਲਾ ਪੁਰਸ਼ ਨੇ ਦਮ ਤੋੜ ਦਿੱਤਾ। ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਪਿੰਡ ਮਜਾਤੜੀ ਦੇ 45 ਸਾਲਾ ਪੁਰਸ਼ ਅਤੇ ਸੋਹਾਣਾ ਦੀ 57 ਸਾਲਾ ਅੌਰਤ ਦੀ ਮੌਤ ਹੋ ਗਈ। ਇੰਜ ਸੋਹਾਣਾ ਦੇ 58 ਸਾਲਾ ਪੁਰਸ਼ ਨੇ ਮੁਹਾਲੀ ਦੇ ਹਸਪਤਾਲ ਵਿੱਚ ਆਖਰੀ ਸਾਹ ਲਿਆ ਅਤੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ ਬਨੂੜ ਦੇ 48 ਸਾਲਾ ਪੁਰਸ਼ ਅਤੇ ਜੀਐਮਸੀਐਚ ਸੈਕਟਰ-32 ਵਿੱਚ ਦਾਖ਼ਲ ਗਿਲਕੋਵੈਲੀ ਦੇ 66 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 168 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ ਇਕੱਠੇ 157 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 45, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 25, ਕੁਰਾਲੀ ਵਿੱਚ 1, ਢਕੌਲੀ ਵਿੱਚ 65, ਬੂਥਗੜ੍ਹ ਬਲਾਕ ਵਿੱਚ 2, ਲਾਲੜੂ ਵਿੱਚ 2 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2154 ਨਵੇਂ ਕੇਸ ਐਕਟਿਵ ਹਨ। ਜਦੋਂਕਿ 3303 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ