nabaz-e-punjab.com

ਫਿਲਮ ਅਦਾਕਾਰਾ ਮੈਂਡੀ ਤੱਖਰ ਦੀ ਫਰਜ਼ੀ ਅਸ਼ਲੀਲ ਵੀਡੀਓ ਵਾਇਰਲ ਕਰਨ ਦਾ ਮਾਮਲਾ

ਸੋਹਾਣਾ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਐਸਪੀ ਸਿਟੀ ਕਰ ਰਹੇ ਨੇ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ:
ਸਰਦਾਰ ਜੀ ਅਤੇ ਹੋਰ ਫਿਲਮਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਅਦਾਕਾਰਾ ਮੈਂਡੀ ਤੱਖਰ ਦੀ ਕਥਿਤ ਤੌਰ ’ਤੇ ਫਰਜ਼ੀ ਅਸ਼ਲੀਲ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਸੋਹਾਣਾ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 509, 354 ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸੋਹਾਣਾ ਥਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਕਿ ਇਸ ਮਾਮਲੇ ਦੀ ਜਾਂਚ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਬੀਤੀ 27 ਅਗਸਤ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਅਸ਼ਲੀਲ ਵੀਡੀਓ ਨਾਲ ਮੈਂਡੀ ਤੱਖਰ ਦਾ ਚਿਹਰਾ ਜੋੜ ਕੇ ਉਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਸੀ। ਹਾਲਾਂਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਅਸ਼ਲੀਲ ਵੀਡੀਓ ਵਿੱਚ ਮੈਂਡੀ ਤੱਖਰ ਨਹੀਂ ਹੈ, ਸਗੋਂ ਕਿਸੇ ਹੋਰ ਦੀ ਅਸ਼ਲੀਲ ਵੀਡੀਓ ਨਾਲ ਉਸ ਦਾ ਕਥਿਤ ਤੋਰ ’ਤੇ ਨਾ ਜੋੜ ਕੇ ਉਸ ਨੂੰ ਜਨਤਕ ਤੌਰ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਵੀਡੀਓ ਵਾਇਰਲ ਹੋਣ ਕਾਰਨ ਅਦਾਕਾਰਾ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਪ੍ਰੰਤੂ ਉਸ ਦੇ ਮਾਪਿਆਂ ਅਤੇ ਪ੍ਰਸੰਸਕਾਂ ਤੋਂ ਮਿਲੇ ਪੂਰਨ ਸਹਿਯੋਗ ਨੇ ਪੀੜਤ ਅਦਾਕਾਰਾ ਦੀ ਹਿੰਮਤ ਨਹੀਂ ਟੁੱਟਣ ਦਿੱਤੀ। ਪੀੜਤ ਅਦਾਕਾਰਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਹਾਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪੁਲੀਸ ਨੇ ਅਦਾਕਾਰਾ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਇਸ ਸਬੰਧੀ ਸੋਹਾਣਾ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਉਂਜ ਇਸ ਸਬੰਧੀ ਮੈਂਡੀ ਤੱਖਰ ਵੱਲੋਂ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਇਹ ਵੀਡੀਓ ਫਰਜ਼ੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …