ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਭੁੱਖ-ਹੜਤਾਲ ਤੀਜੇ ਦਿਨ ’ਚ ਦਾਖ਼ਲ

ਸਰਕਾਰ ਨੂੰ ਪੁੱਡਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਹਫ਼ਤੇ ਦਾ ਚਿਤਾਵਨੀ ਭਰਿਆ ਅਲਟੀਮੇਟਮ

19 ਸਤੰਬਰ ਨੂੰ ਮੀਟਿੰਗ ਵਿੱਚ ਕੀਤਾ ਜਾਵੇਗਾ ਅਗਲੇ ਸੰਘਰਸ਼ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਮੁਲਾਜ਼ਮ ਦੀਆਂ ਜਾਇਜ਼ ਮੰਗਾਂ ਨੂੰ ਪੁੱਡਾ ਭਵਨ ਦੇ ਬਾਹਰ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਪੁੱਡਾ ਜਰਨੈਲ ਸਿੰਘ ਅਤੇ ਜਰਨਲ ਸਕੱਤਰ ਸੀਸ਼ਨ ਕੁਮਾਰ ਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਤੀਜੇ ਦਿਨ ਮੁਲਾਜ਼ਮ ਆਗੂ ਭਗਤ ਸਿੰਘ, ਜਰਨੈਲ ਸਿੰਘ, ਮੱਖਣ ਸਿੰਘ ਅਤੇ ਸਨੀ ਕੁਮਾਰ ਭੁੱਖ ਹੜਤਾਲ ’ਤੇ ਬੈਠੇ। ਕੋਵਿਡ-19 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਭੁੱਖ ਹੜਤਾਲ ਕੈਂਪਸ ਵਿੱਚ ਮੁਲਾਜ਼ਮਾਂ ਦੀ ਵੱਡੀ ਭੀੜ ਇਕੱਠੀ ਕਰਨ ਤੋਂ ਗੁਰੇਜ਼ ਕੀਤਾ ਗਿਆ।
ਯੂਨੀਅਨ ਦੇ ਐਕਟਿੰਗ ਪ੍ਰਧਾਨ ਜਰਨੈਲ ਸਿੰਘ ਅਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁੱਡਾ ਮੈਨੇਜਮੈਂਟ ਮੁਲਜ਼ਮ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਪਿਛਲੇ ਲੰਮੇ ਅਰਸੇ ਤੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੀਲਡ ਸਟਾਫ਼ ਦੇ 2012 ਵਿੱਚ ਬਣੇ ਹੋਏ ਡਰਾਫ਼ਟ ਰੂਲਾਂ ਨੂੰ ਲਾਗੂ ਕਰਕੇ ਬਣਦੀਆਂ ਤਰੱਕੀਆਂ ਜਿਵੇਂ ਕਿ ਮਾਲੀ ਨੂੰ ਹੈੱਡ ਮਾਲੀ, ਮਾਲੀ-ਕਮ-ਚੌਕੀਦਾਰ ਨੂੰ ਸੁਪਰਵਾਈਜ਼ਰ, ਪੰਪ ਅਪਰੇਟਰ, ਮੀਟਰ ਰੀਡਰ ਵਿੱਚ ਬਣਦੀ ਤਰੱਕੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੈਕਟਰਾਂ ਵਿੱਚ ਖਾਲੀ ਪਏ ਮਕਾਨਾਂ ਨੂੰ ਪੁੱਡਾ ਦੇ ਮੁਲਾਜ਼ਮਾਂ ਨੂੰ ਅਲਾਟ ਕੀਤੇ ਜਾਣ। 54 ਮੁਲਾਜ਼ਮਾਂ ਨੂੰ 4-9-14 ਸਾਲਾ ਪ੍ਰਵੀਨਤਾ ਤਰੱਕੀ ਦੇਣਾ, ਲੈਜਰ ਕੀਪਰ, ਮੀਟਰ ਰੀਡਰ ਨੂੰ ਰੈਗੂਲਰ ਮਿਤੀ ਤੋਂ ਪੱਦ-ਉਨਤ ਕਰਨਾ ਮੰਗਾਂ ’ਤੇ ਗੌਰ ਕੀਤੀ ਜਾਵੇ।
ਧਰਨੇ ਵਿੱਚ ਮਨਜੀਤ ਸਿੰਘ, ਕੁਲਦੀਪ ਸਿੰਘ ਧਨੋਆ, ਡਰਾਈਵਰ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਮੁਹਾਲੀ, ਰਾਮ ਪਾਲ ਪਟਿਆਲਾ, ਗੁਰਦੇਵ ਸਿੰਘ, ਪਾਲ ਸਿੰਘ ਵੀ ਹਾਜ਼ਰ ਸਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁੱਡਾ ਮੈਨੇਜਮੈਂਟ ਨੂੰ ਹਫ਼ਤ ਦੇ ਚਿਤਾਵਨੀ ਭਰਿਆ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਇਸ ਦੌਰਾਨ ਪੁੱਡਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 19 ਸਤੰਬਰ ਨੂੰ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਅਤੇ ਪੁੱਡਾ ਅਧਿਕਾਰੀ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…