Share on Facebook Share on Twitter Share on Google+ Share on Pinterest Share on Linkedin ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 8 ਮੌਤਾਂ, 274 ਨਵੇਂ ਮਾਮਲੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6937 ’ਤੇ ਪੁੱਜੀ, 2289 ਐਕਟਿਵ ਕੇਸ, 204 ਨੂੰ ਮਿਲੀ ਛੁੱਟੀ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ 274 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6937 ’ਤੇ ਪਹੁੰਚ ਗਈ ਹੈ। ਅੱਜ ਚਾਰ ਅੌਰਤਾਂ ਸਮੇਤ ਕਰੋਨਾ ਪੀੜਤ ਅੱਠ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 142 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 204 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਅੱਠ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀ 84 ਸਾਲਾ ਅੌਰਤ ਬਜ਼ੁਰਗ ਦੀ ਮੌਤ ਹੋ ਗਈ। ਉਹਾ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਸੀ। ਪਿੰਡ ਧਰਮਗੜ੍ਹ ਦੇ 31 ਸਾਲਾ ਪੁਰਸ਼ ਨੇ ਜੀਐਮਸੀਐਚ ਸੈਕਟਰ-32 ਵਿੱਚ ਦਮ ਤੋੜ ਦਿੱਤਾ। ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਜੇਰੇ ਇਲਾਜ ਨਵਾਂ ਗਾਉਂ ਦੀ 30 ਸਾਲਾ ਅੌਰਤ ਦੀ ਮੌਤ ਹੋ ਗਈ। ਪਿੰਡ ਘੋਗਾ ਦੀ 52 ਸਾਲਾ ਅੌਰਤ ਦੀ ਮੌਤ ਹੋ ਗਈ। ਖਰੜ ਦੀ 75 ਸਾਲਾ ਅੌਰਤ ਨੇ ਜੀਐਮਸੀਐਚ ਪਟਿਆਲਾ ਅਤੇ ਖਰੜ ਦੇ 62 ਸਾਲਾ ਪੁਰਸ਼ ਨੇ ਅਮਰ ਹਸਪਤਾਲ ਅਤੇ ਸੰਨੀ ਇਨਕਲੇਵ ਦੇ 81 ਸਾਲਾ ਬਜ਼ੁਰਗ ਨੇ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਆਖਰੀ ਲਿਆ। ਡੇਰਾਬੱਸੀ ਦੇ 68 ਸਾਲਾ ਪੁਰਸ਼ ਦੀ ਮੇਹਰ ਹਸਪਤਾਲ ਜ਼ੀਰਕਪੁਰ ਵਿੱਚ ਮੌਤ ਹੋ ਗਈ। ਇਨ੍ਹਾਂ ’ਚੋਂ ਕਈ ਬਜ਼ੁਰਗ ਪਹਿਲਾਂ ਤੋਂ ਹੀ ਸ਼ੂਗਰ ਤੇ ਹੋਰਨਾਂ ਬਿਮਾਰੀਆਂ ਤੋਂ ਪੀੜਤ ਸਨ। ਸਿਵਲ ਸਰਜਨ ਨੇ ਦੱਸਿਆ ਕਿ ਅੱਜ 274 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 99 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 38, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 46, ਢਕੌਲੀ ਵਿੱਚ 50, ਬਨੂੜ ਵਿੱਚ 4, ਲਾਲੜੂ ਵਿੱਚ ਅੱਠ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 29 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2289 ਨਵੇਂ ਕੇਸ ਐਕਟਿਵ ਹਨ। ਜਦੋਂਕਿ 4506 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ