Share on Facebook Share on Twitter Share on Google+ Share on Pinterest Share on Linkedin ਦੂਜੇ ਬੋਰਡਾਂ ਨੂੰ ਅਲਵਿਦਾ ਆਖ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣਾ ਹੋਇਆ ਸੌਖਾ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਰੰਗ ਲਿਆਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੂਹ ਸਕੂਲ ਮੁਖੀਆਂ ਦੇ ਸੁਝਾਅ ਅਤੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੇਸ਼ ਦੇ ਹੋਰਨਾਂ ਬੋਰਡਾਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਦਾਖ਼ਲਾ ਲੈਣ ਦੀ ਪ੍ਰਕਿਰਿਆ ਆਸਾਨ ਕਰ ਦਿੱਤੀ ਗਈ ਹੈ। ਸਮੂਹ ਸਕੂਲ ਮੁਖੀਆਂ ਨੇ ਸਰਕਾਰ ਦੇ ਧਿਆਨ ਵਿੱਚ ਬੱਚਿਆਂ ਦੇ ਨਵੇਂ ਦਾਖ਼ਲੇ ਸਬੰਧੀ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਗਈ ਸੀ। ਸੀਬੀਐੱਸਈ ਜਾਂ ਆਈਸੀਐੱਸਈ ਜਾਂ ਕਿਸੇ ਹੋਰ ਬੋਰਡਾਂ ਨੂੰ ਅਲਵਿਦਾ ਆਖ ਕੇ ਸਰਕਾਰੀ ਸਕੂਲਾਂ ਵਿੱਚ ਅੱਠਵੀਂ, ਨੌਵੀਂ, ਦਸਵੀਂ ਅਤੇ ਗਿਆਰ੍ਹਵੀਂ ਸ਼੍ਰੇਣੀ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਬੱਚਿਆਂ ਕੋਲ ਪਿਛਲੀ ਸ਼੍ਰੇਣੀ ਵਿੱਚ ਪਾਸ ਹੋਣ ਜਾਂ ਕੋਈ ਦਸਤਾਵੇਜ਼ ਨਹੀਂ ਹੈ ਤਾਂ ਸਕੂਲ ਮੁਖੀ ਉਨ੍ਹਾਂ ਕੋਲੋਂ ਜਨਮ ਸਰਟੀਫਿਕੇਟ ਜਾਂ ਅਧਾਰ ਕਾਰਡ ਲੈ ਕੇ ਸਰਕਾਰੀ ਸਕੂਲ ਵਿੱਚ ਦਾਖ਼ਲਾ ਦੇ ਸਕਦੇ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਨ ਅਤੇ ਨਵੀਂ ਦਾਖ਼ਲਾ ਨੀਤੀ ਤਹਿਤ ਸਮੂਹ ਸਕੂਲ ਮੁਖੀਆਂ ਅਤੇ ਅਧਿਕਾਰੀਆਂ ਨੂੰ ਅਜਿਹੇ ਵਿਦਿਆਰਥੀਆਂ ਦੀ ਫਾਈਨਲ ਸਬਮਿਸ਼ਨ ਕਰ ਦੇਣ ਲਈ ਆਖਿਆ ਗਿਆ ਹੈ। ਇਸ ਸਬੰਧੀ ਸਿੱਖਿਆ ਬੋਰਡ ਵੱਲੋਂ ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਇੰਟਰ ਸਕੂਲ ਬੋਰਡ ਅਤੇ ਬਾਹਰਲੇ ਬੋਰਡਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਦਾਖ਼ਲੇ ਸਬੰਧੀ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਫੀਸ ਜਮ੍ਹਾਂ ਕਰਵਾਉਣ ਦੀਆਂ ਮਿਤੀਆਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀਆਂ ਨੂੰ ਸਿੱਖਿਆ ਬੋਰਡ ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਨੇ ਆਪਣੇ ਪੱਧਰ ’ਤੇ ਇੰਮਪੋਰਟ ਕਰ ਲਿਆ ਹੈ ਪ੍ਰੰਤੂ ਅਜਿਹੇ ਵਿਦਿਆਰਥੀ ਜੇਕਰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣਾ ਚਾਹੁੰਦੇ ਹਨ ਜਾਂ ਦਾਖ਼ਲਾ ਲੈ ਚੁੱਕੇ ਹਨ ਤਾਂ ਇਸ ਸਥਿਤੀ ਵਿੱਚ ਸਕੂਲ ਮੁਖੀ ਆਪਣੇ ਪੱਧਰ ’ਤੇ ਸਕੂਲ ਲੈਟਰ ਹੈੱਡ ਅਤੇ ਦਾਖ਼ਲਾ ਖਾਰਜ ਰਜਿਸਟਰ ਦੀ ਕਾਪੀ ਈ-ਮੇਲ ਰਾਹੀਂ ਭੇਜਣ ਉਪਰੰਤ ਸਬੰਧਤ ਵਿਦਿਆਰਥੀ ਦੀ ਐਂਟਰੀ ਆਪਣੇ ਸਕੂਲ ਵਿੱਚ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਸੈਸ਼ਨ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਨਵੈਂਟ ਸਕੂਲਾਂ ਨੂੰ ਅਲਵਿਦਾ ਆਖਦਿਆਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ