Share on Facebook Share on Twitter Share on Google+ Share on Pinterest Share on Linkedin ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ: ਬੱਬੀ ਬਾਦਲ ਨੌਜਵਾਨਾਂ ਨੇ ਨਸ਼ਿਆਂ ਖ਼ਿਲਾਫ਼ ਤੇ ਕਿਸਾਨਾਂ ਦੇ ਹੱਕਾਂ ਲਈ ਸਾਂਝੀ ਲੜਾਈ ਲੜਨ ਦੀ ਸਹੁੰ ਚੁੱਕੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਸਤੰਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਨੌਜਵਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਅਤੇ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕਾਂ ਲਈ ਸਾਂਝੀ ਲੜਾਈ ਲੜਨ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦੀ ਸਖ਼ਤ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ੍ਰ. ਭਗਤ ਸਿੰਘ ਨੂੰ ਆਪਣੇ ਦਿਲਾਂ ਵਿੱਚ ਜਿੰਦਾ ਰੱਖਣ ਲਈ ਪ੍ਰੇਰਦਿਆਂ ਐਲਾਨ ਕੀਤਾ ਕਿ ਜਲਦੀ ਹੀ ਯੂਥ ਅਕਾਲੀ ਦਲ (ਟਕਸਾਲੀ) ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਾਲ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਨੌਜਵਾਨ ਆਗੂ ਰਮਨਦੀਪ ਸਿੰਘ, ਤਰਲੋਕ ਸਿੰਘ ਪ੍ਰਧਾਨ ਜਗਤਪੁਰਾ, ਮਨੋਜ ਗਿਰ, ਜਵਾਲਾ ਸਿੰਘ ਖਾਲਸਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਮਨੀ ਡੋਗਰਾ, ਮੇਹਰਬਾਨ ਸਿੰਘ ਭੁੱਲਰ, ਹਰਜਿੰਦਰ ਸਿੰਘ ਬਿੱਲਾ, ਮੱਘਰ ਸਿੰਘ, ਹਰਜੀਤ ਸਿੰਘ, ਬੀਰਦਵਿੰਦਰ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ, ਕਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਜਸਵੰਤ ਸਿੰਘ ਠਸਕਾ, ਗੁਰਸ਼ੇਰ ਸਿੰਘ, ਤਰਸੇਮ ਸਿੰਘ, ਮਾਲਵਿੰਦਰ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ