Share on Facebook Share on Twitter Share on Google+ Share on Pinterest Share on Linkedin ਪੁੱਡਾ ਮੁਲਾਜ਼ਮਾਂ ਦੀ ਭੁੱਖ ਹੜਤਾਲ 21ਵੇਂ ਦਿਨ ਵਿੱਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ: ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸ਼ੀਸ਼ਨ ਕੁਮਾਰ ਅਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਪੁੱਡਾ ਭਵਨ ਦੇ ਬਾਹਰ ਮੁਲਾਜ਼ਮ ਮੰਗਾਂ ਸਬੰਧੀ ਸ਼ੁਰੂ ਕੀਤੀ ਭੁੱਖ ਹੜਤਾਲ ਮੰਗਲਵਾਰ ਨੂੰ 21ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਪਟਿਆਲਾ ਜ਼ੋਨ ਤੋਂ ਜਸਪਾਲ ਸਿੰਘ, ਕੁਲਵੀਰ ਸਿੰਘ, ਕਾਕਾ ਸਿੰਘ ਅਤੇ ਸ਼ੀਸ਼ਨ ਕੁਮਾਰ ਆਪਣੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਸ਼ਾਂਤੀਪੂਰਨ ਤਰੀਕੇ ਨਾਲ ਭੁੱਖ ਹੜਤਾਲ ’ਤੇ ਬੈਠੇ ਅਤੇ ਪੁੱਡਾ ਮੈਨੇਜਮੈਂਟ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਪੁੱਡਾ ਦੇ ਮੁੱਖ ਪ੍ਰਸ਼ਾਸਕ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚ ਮੰਗ ਕੀਤੀ ਜਾਂਦੀ ਰਹੀ ਹੈ ਕਿ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਸੁਪਰਵਾਈਜ਼ਰ ਕੈਟਾਗਰੀ ਨੂੰ ਟੈਕਨੀਕਲ ਸਕੇਲ ਦਿੱਤਾ ਜਾਵੇ, ਦਰਜਾ ਚਾਰ ਕੁਆਲੀਫਾਈਡ ਫੀਲਡ ਸਟਾਫ਼ ਨੂੰ ਤਰੱਕੀ ਦੇ ਕੇ ਸੁਪਰਵਾਈਜ਼ਰ ਅਤੇ ਪੰਪ ਅਪਰੇਟਰ, ਮੀਟਰ ਰੀਡਰ ਬਣਾਉਣ, ਲੈਜਰ ਕੀਪਰਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਦਿੱਤੀ ਜਾਵੇ ਅਤੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਇਸ ਦੇ ਨਾਲ ਵੱਖ-ਵੱਖ ਸੈਕਟਰਾਂ ਲਈ ਬਣਾਏ ਗਏ ਮਕਾਨ ਦਰਜਾ ਚਾਰ ਕਰਮਚਾਰੀਆਂ ਨੂੰ ਅਲਾਟ ਕੀਤੇ ਜਾਣ, ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਸੜਕਾਂ ’ਤੇ ਆਉਣਾ ਪਿਆ ਹੈ। ਇਸ ਮੌਕੇ ਮਨਜੀਤ ਸਿੰਘ, ਡਰਾਈਵਰ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਮੁਹਾਲੀ, ਬਲਦੇਵ ਸਿੰਘ, ਪਾਲ ਸਿੰਘ, ਬੰਤ ਸਿੰਘ, ਕੁਲਦੀਪ ਸਿੰਘ ਧਨੋਆ, ਮੱਖਣ ਸਿੰਘ ਅਤੇ ਸ਼ੰਗਾਰਾ ਸਿੰਘ ਲੁਧਿਆਣਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ