Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 148 ਨਵੇਂ ਮਾਮਲੇ, 3 ਮੌਤਾਂ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10535 ’ਤੇ ਪੁੱਜੀ, 1714 ਐਕਟਿਵ ਕੇਸ, 155 ਨੂੰ ਮਿਲੀ ਛੁੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ 148 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 10 ਹਜ਼ਾਰ 535 ’ਤੇ ਪਹੁੰਚ ਗਈ ਹੈ। ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 197 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 155 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਤਿੰਨ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਪਿੰਡ ਕੁੰਭੜਾ ਦੇ ਵਸਨੀਕ 58 ਸਾਲਾ ਪੁਰਸ਼ ਦੀ ਮੌਤ ਹੋ ਗਈ। ਉਹ ਸਥਾਨਕ ਸੋਹਾਣਾ ਚੈਰੀਟੇਬਲ ਹਸਪਤਾਲ ਵਿੱਚ ਦਾਖ਼ਲ ਸੀ। ਹਿਲਿੰਗ ਟੱਚ ਹਸਪਤਾਲ ਅੰਬਾਲਾ ਵਿੱਚ ਜੇਰੇ ਇਲਾਜ ਪਿੰਡ ਜਾਸਤਨਾ ਦੇ 67 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ। ਪਿੰਡ ਕੰਬਾਲਾ ਦੇ 65 ਸਾਲਾ ਬਜ਼ੁਰਗ ਦੀ ਜੀਐਮਸੀਐਚ ਸੈਕਟਰ-32 ਵਿੱਚ ਮੌਤ ਹੋ ਗਈ। ਉਕਤ ਸਾਰੇ ਮਰੀਜ਼ ਪਹਿਲਾਂ ਤੋਂ ਹੀ ਲੀਵਰ, ਅਤੇ ਦਿਲ ਦੇ ਰੋਗ ਤੋਂ ਪੀੜਤ ਸਨ।
ਡੀਸੀ ਨੇ ਦੱਸਿਆ ਕਿ ਅੱਜ 148 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 135 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 3, ਲਾਲੜੂ ਵਿੱਚ 2, ਕੁਰਾਲੀ ਵਿੱਚ 6 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1714 ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 8624 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …