Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੂੰ ਪਲਾਸਟਿਕ ਮੁਕਤ ਕਰਨ ਲਈ ਸਹਿਯੋਗ ਕਰਨ ਸ਼ਹਿਰ ਵਾਸੀ: ਕਮਲ ਗਰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਮੁਹਾਲੀ ਨਗਰ ਨਿਗਮ ਵੱਲੋਂ ਸਵੱਛ ਭਾਰਤ ਸਰਵੇਖਣ 2021 ਅਧੀਨ ਚਲਾਏ ਗਏ ਸਫਾਈ ਪੰਦਰਵਾੜੇ ਦੇ ਆਖਰੀ ਦਿਨ ਸਥਾਨਕ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਗਾਂਧੀ ਜੈਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਲਾਇਨਜ਼ ਕਲੱਬ ਮੁਹਾਲੀ ਦੇ ਪ੍ਰਧਾਨ ਜਤਿੰਦਰ ਸਿੰਘ ਸਹਿਦੇਵ, ਮਾਰਕੀਟ ਵੈਲਫੇਅਰ ਐਸੋਸੀਏਸ਼ਨ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ, ਭਾਈ ਘਨੱਈਆ ਵੈਲਫੇਅਰ ਸੁਸਾਇਟੀ ਫੇਜ਼-5 ਦੇ ਅਹੁਦੇਦਾਰਾਂ ਅਤੇ ਸ੍ਰੀਮਤੀ ਮੰਜੁਲਾ ਪਰਸਨ ਚੇਤਸ ਐਨਜੀਓ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਹਾਲੀ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੂੜੇਦਾਨਾਂ ਵਿੱਚ ਇਕੱਤਰ ਕਰ ਹੀ ਦਿੱਤਾ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛ ਸਰਵੇਖਣ 2021 ਨੂੰ ਮੁੱਖ ਰੱਖਦਿਆਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਸ੍ਰੀ ਗਰਗ ਨੇ ਸ਼ਹਿਰ ਵਿੱਚ ਵੇਸਟ ਕੁਲੈਕਸ਼ਨ ਅਤੇ ਸਫ਼ਾਈ ਦਾ ਕੰਮ ਕਰਨ ਵਾਲੇ 8 ਮੁਲਾਜ਼ਮਾਂ ਨੂੰ ਵਧੀਆ ਕੰਮ ਕਰਨ ਤੇ ਇਨਾਮ ਵਜੋਂ 2100 ਰੁਪਏ ਪ੍ਰਤੀ ਮੁਲਾਜ਼ਮ ਚੈੱਕ ਭੇਟ ਕੀਤੇ। ਇਸ ਦੇ ਨਾਲ ਹੀ ਕਮਿਸ਼ਨਰ ਵੱਲੋਂ ਪਰਸਨ ਚੇਤਸ ਸਮਾਜ ਸੇਵੀ ਸੰਸਥਾ ਨੂੰ ਅਖ਼ਬਾਰਾਂ ਦੀ ਰੱਦੀ ਦਿੱਤੀ ਗਈ ਤਾਂ ਜੋ ਪਲਾਸਟਿਕ ਲਿਫ਼ਾਫ਼ਿਆਂ ਦੀ ਥਾਂ ਅਖਬਾਰਾਂ ਦੇ ਲਿਫ਼ਾਫ਼ੇ ਬਣਾ ਕੇ ਦੁਕਾਨਦਾਰਾਂ ਨੂੰ ਵੰਡੇ ਜਾ ਸਕਣ। ਇਸ ਦੌਰਾਨ ਸੰਸਥਾ ਵੱਲੋਂ ਲਾਈਨਜ਼ ਸਰਵਿਸ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਸਨੈਟਰੀ ਪੈਡ ਵੀ ਵੰਡੇ ਗਏ। ਇਸ ਮੌਕੇ ਨਗਰ ਨਿਗਮ ਵੱਲੋਂ 11 ਟੀਮਾਂ ਬਣਾ ਕੇ ਸ਼ਹਿਰ ਵਿੱਚੋਂ ਪਲਾਸਟਿਕ ਕੂੜਾ ਇਕੱਤਰ ਕੀਤਾ ਜਾਵੇਗਾ ਅਤੇ ਇਕੱਤਰ ਕੀਤਾ ਪਲਾਸਟਿਕ ਕੂੜਾ ਪਰਸਨ ਸੰਸਥਾ ਨੂੰ ਦਿੱਤਾ ਜਾਵੇਗਾ ਤਾਂ ਜੋ ਸੰਸਥਾ ਵੱਲੋਂ ਪਲਾਸਟਿਕ ਵੇਸਟ ਨੂੰ ਰੀ-ਸਾਈਕਲ ਕਰਵਾ ਕੇ ਇਸ ਨਾਲ ਘਰੇਲੂ ਕੰਮਾਂ ਵਿੱਚ ਵਰਤੇ ਜਾਣ ਵਾਲਾ ਸਮਾਨ ਤਿਆਰ ਕਰਵਾਇਆ ਜਾਵੇ। ਨਗਰ ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਨਿਗਮ ਵਲੋੱ ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਕੂੜਾ ਕੁਲੈਕਸ਼ਨ ਸਥਾਨਾਂ ਤੇ ਦਰਖਤ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ ਕਨੂੰ ਥਿੰਦ, ਹੈਲਥ ਅਫਸਰ ਡਾ. ਤਮੰਨ ਐਸਈ ਮੁਕੇਸ਼ ਗਰਗ, ਸਹਾਇਕ ਕਮਿਸ਼ਨਰ ਸੁਰਜੀਤ ਸਿੰਘ, ਐਕਸੀਅਨ ਨਰਿੰਦਰ ਸਿੰਘ ਦਾਲਮ, ਸਕੱਤਰ ਰਣਜੀਵ ਕੁਮਾਰ, ਐਕਸੀਅਨ ਹਰਪ੍ਰੀਤ ਸਿੰਘ, ਐਕਸੀਅਨ ਸ੍ਰੀਮਤੀ ਅਵਨੀਤ ਕੌਰ, ਐਸਡੀਓ ਸ੍ਰੀਮਤੀ ਨੀਲਮ ਮਹਿੰਮੀ, ਸੁਪਰਡੈਂਟ ਜਸਵਿੰਦਰ ਸਿੰਘ ਅਤੇ ਸਤਵੀਰ ਕੌਰ, ਸੈਨੀਟੇਸ਼ਨ ਬਰਾਂਚ ਦੇ ਚੀਫ ਸੈਨੇਟਰੀ ਇੰਸਪੈਕਟਰ ਹਰਵੰਤ ਸਿੰਘ, ਸਰਬਜੀਤ ਸਿੰਘ, ਰਜਿੰਦਰਪਾਲ ਸਿੰਘ, ਸ਼ਾਮ ਲਾਲ ਅਤੇ ਨਗਰ ਨਿਗਮ ਦਾ ਹੋਰ ਸਟਾਫ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ