Share on Facebook Share on Twitter Share on Google+ Share on Pinterest Share on Linkedin ਯੂਪੀ ਗੈਂਗਰੇਪ/ਵਜ਼ੀਫ਼ਾ ਘੁਟਾਲਾ: ਦਲਿਤ ਜਥੇਬੰਦੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਵਜ਼ੀਫ਼ਾ ਘੁਟਾਲਾ ਦੇ ਮੁੱਦੇ ’ਤੇ 10 ਅਕਤੂਬਰ ਨੂੰ ਪੰਜਾਬ ਬੰਦ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਉਤਰ ਪ੍ਰਦੇਸ਼ ਵਿੱਚ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰਨ ਅਤੇ ਪੁਲੀਸ ਵੱਲੋਂ ਪੀੜਤ ਪਰਿਵਾਰ ਦੀ ਗੈਰਮੌਜੂਦਗੀ ਵਿੱਚ ਅੱਧੀ ਰਾਤ ਤੋਂ ਬਾਅਦ ਅੰਤਿਮ ਸਸਕਾਰ ਕਰਨ ਅਤੇ ਵਜ਼ੀਫ਼ਾ ਘੁਟਾਲੇ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਮੁਹਾਲੀ ਵਿੱਚ ਦਲਿਤ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਾਂਤਮਈ ਤਰੀਕੇ ਨਾਲ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਸਵੇਰੇ 10 ਵਜੇ ਹੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ 12 ਵਜੇ ਤੱਕ ਦਲਿਤ ਵਰਗ ਦੇ ਲੋਕਾਂ ਦੀ ਵੱਡੀ ਭੀੜ ਜਮਾ ਹੋ ਗਈ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਸੀਨੀਅਰ ਆਈਏਐਸ (ਸੇਵਾਮੁਕਤ) ਐਸ.ਆਰ. ਲੱਧੜ ਨੇ ਕੀਤੀ। ਇਨ੍ਹਾਂ ਸਾਰਿਆਂ ਨੇ ਪਹਿਲਾਂ ਸੜਕ ਕਿਨਾਰੇ ਖੜੇ ਹੋ ਕੇ ਆਪਣੇ ਹੱਥਾਂ ਵਿੱਚ ਤੱਖਤੀਆਂ ਫੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮਗਰੋਂ ਉਨ੍ਹਾਂ ਨੇ ਏਅਰਪੋਰਟ ਸੜਕ ’ਤੇ ਕੁਝ ਸਮੇਂ ਲਈ ਚੱਕਾ ਜਾਮ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਰੋਸ ਪ੍ਰਦਰਸ਼ਨ ਵਿੱਚ ਦਲਿਤਾਂ ਦੀ ਸੰਸਥਾ ਪੈਗਾਮ, ਡਾ. ਅੰਬੇਦਕਰ ਮੈਮੋਰੀਅਲ ਟਰੱਸਟ ਪੰਜਾਬ, ਪੰਜਾਬੀ ਏਕਤਾ ਮੰਚ, ਬਾਬਾ ਸਾਹਿਬ ਅੰਬੇਦਕਰ ਮੰਚ ਡੇਰਾਬੱਸੀ, ਰਵਿਦਾਸ ਨੌਜਵਾਨ ਸਭਾ ਫੇਜ਼-7, ਡਾ. ਅੰਬੇਦਕਰ ਰਿਸਰਚ ਸੈਂਟਰ ਸੈਕਟਰ-69, ਡਾ. ਅੰਬੇਦਕਰ ਭਵਨ ਸੈਕਟਰ-69, ਡਾ ਅੰਬੇਦਕਰ ਭਲਾਈ ਮੰਚ, ਗੁਰੂ ਰਵਿਦਾਸ ਸਭਾ ਕੁੰਭੜਾ, ਗੁਰਦੁਆਰਾ ਸਾਹਿਬ ਰਵਿਦਾਸ ਸੈਕਟਰ-30 ਸਮੇਤ ਹੋਰਨਾਂ ਦਲਿਤ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੁੰਢ, ਸੇਵਾਮੁਕਤ ਆਈਏਐਸ ਪ੍ਰਿਥੀ ਚੰਦ, ਆਈਆਰਐਸ ਪ੍ਰਿਥੀ ਰਾਜ ਕੁਮਾਰ, ਅਮਰਜੀਤ ਸਿੰਘ ਘੱਗਾ, ਸਾਬਕਾ ਡੀਆਈਜੀ ਦਰਸ਼ਨ ਸਿੰਘ ਮਹਿੰਮੀ, ਕਿਰਪਾਲ ਸਿੰਘ ਮੰਡੀ ਖਰੜ, ਸੁਖਦੀਪ ਸਿੰਘ ਨਿਆਂ ਸ਼ਹਿਰ, ਆਰ ਏ ਸੁਮਨ, ਸੋਨੀ ਰਾਮ, ਨਿਰੰਜਣ ਸਿੰਘ, ਬਲਵਿੰਦਰ ਸਿੰਘ ਕੁੰਭੜਾ, ਡੀਆਰ ਪਾਲ, ਬੀਡੀ ਸਵੈਨ, ਲਖਵੀਰ ਸਿੰਘ ਬਡਾਲਾ, ਅਵਤਾਰ ਸਿੰਘ ਨਗਲਾ, ਰੇਸ਼ਮ ਸਿੰਘ ਕਾਹਲੋਂ ਸਮੇਤ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਜ਼ੀਫ਼ਾ ਘਪਲੇ ਦੇ ਮੁੱਦੇ ’ਤੇ 10 ਅਕਤੂਬਰ ਨੂੰ ਪੰਜਾਬ ਬੰਦ ਦੀ ਅਪੀਲ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਰਸੂਖਵਾਨਾਂ ਨੇ ਉਤਰ ਪ੍ਰਦੇਸ਼ ਵਿੱਚ ਇਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦੀ ਜ਼ੁਬਾਨ ਕੱਟ ਕੇ ਸੁੱਟ ਦਿੱਤੀ ਅਤੇ ਉਪਰੰਤ ਪੀੜਤ ਲੜਕੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਦਲਿਤ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਦਲਿਤਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਉੱਤੇ ਅੱਤਿਆਚਾਰ ਕੀਤੇ ਜਾ ਰਹੇ ਹਨ। ਗੈਂਗਰੇਪ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਸਗੋਂ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਪੀੜਤ ਲੜਕੀ ਦਾ ਅੱਧੀ ਰਾਤ ਤੋਂ ਬਾਅਦ ਸਸਕਾਰ ਵੀ ਪੁਲੀਸ ਨੇ ਆਪਣੇ ਆਪ ਹੀ ਕਰ ਦਿੱਤਾ। ਉਪਰੰਤ ਡੀਸੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਨੇ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਕਾਰਨ ਦਲਿਤ ਬੱਚਿਆਂ ਦਾ ਭਵਿੱਖ ਵੀ ਧੁੰਦਲਾ ਹੁੰਦਾ ਜਾ ਰਿਹਾ ਹੈ। ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਵਿੱਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਹੱਥ ’ਤੇ ਹੱਥ ਰੱਖੀ ਬੈਠੀ ਹੈ। ਪੜ੍ਹਾਈ ਪੂਰੀ ਕਰ ਚੁੱਕੇ ਦਲਿਤ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਗਰੀਬ ਬੱਚਿਆਂ ਨੂੰ ਸਿੱਖਿਆ ਦੇ ਅਧਿਕਾਰ ਤਾਂ ਵਾਂਝਾ ਰੱਖਣ ਲਈ ਵਿਊਂਤਾ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨੂੰਵਾਦੀ ਸੋਚ ਦੇ ਧਾਰਨੀ ਸਿਆਸੀ ਆਗੂ ਇਹ ਸੋਚਦੇ ਹਨ ਕਿ ਜੇਕਰ ਗਰੀਬਾਂ ਦੇ ਬੱਚੇ ਪੜ੍ਹ ਲਿਖ ਕੇ ਕਿਤੇ ਉਹ ਡਾ. ਅੰਬੇਦਕਰ ਨਾ ਬਣ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ