Share on Facebook Share on Twitter Share on Google+ Share on Pinterest Share on Linkedin ਯੂਪੀ ਗੈਂਗਰੇਪ: ਸਫ਼ਾਈ ਕਾਮਿਆਂ ਵੱਲੋਂ ਮੁਹਾਲੀ ਵਿੱਚ ਪੈਦਲ ਮਾਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ: ਉਤਰ ਪ੍ਰਦੇਸ਼ ਦੇ ਹਾਥਰਸ ਇਲਾਕੇ ਵਿੱਚ ਦਲਿਤ ਲੜਕੀ ਸਮੂਹਿਕ ਬਲਾਤਕਾਰ ਮਗਰੋਂ ਪੀੜਤ ਲੜਕੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦੇਣ ਦੇ ਖ਼ਿਲਾਫ਼ ਸੋਮਵਾਰ ਨੂੰ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਬੈਨਰ ਸਮੂਹ ਸਫ਼ਾਈ ਕਾਮਿਆਂ ਨੇ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਾਮਿਆਂ ਨੇ ਗਾਰਬੇਜ਼ ਕੁਲੈਕਟਰਾਂ ਅਤੇ ਬਾਲਮੀਕ ਸਮਾਜ ਦੇ ਨੁਮਾਇੰਦਿਆਂ ਨੇ ਹੜਤਾਲ ਕਰਕੇ ਇੱਥੋਂ ਦੇ ਫੇਜ਼-9 ਤੋਂ ਟਰੈਫ਼ਿਕ ਲਾਈਟ ਚੌਕ ਫੇਜ਼-7 ਤੱਕ ਪੈਦਲ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਅਤੇ ਯੂਪੀ ਦੀ ਯੋਗੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਮੁਲਾਜ਼ਮ ਆਗੂ ਸਾਥੀ ਸੱਜਣ ਸਿੰਘ, ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਉਪ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਡੋਰ-ਟੂ-ਡੋਰ ਗਾਰਬੇਜ਼ ਕੁਲੈਕਟਰ ਕਮੇਟੀ ਦੇ ਪ੍ਰਧਾਨ ਰਾਜਨ ਚਵਰੀਆ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜਾ, ਅਨਿਲ ਕੁਮਾਰ ਨੇ ਮੰਗ ਕੀਤੀ ਕਿ ਦਲਿਤ ਲੜਕੀ ਦੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਦੀ ਮੰਗ ਅਨੁਸਾਰ ਸਮੂਹਿਕ ਬਲਾਤਕਾਰ ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਪੀੜਤ ਪਰਿਵਾਰ ਦੇ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਹਾਥਰਸ ਦੇ ਡੀਐਮ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਧਰਨਾ ਪ੍ਰਦਰਸ਼ਨ ਦੌਰਾਨ ਮੁਹਾਲੀ ਦੀ ਤਹਿਸੀਲਦਾਰ ਸੁਖਪਿੰਦਰ ਕੌਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ