ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਸਿਹਤ ਵਿਗੜੀ, ਕਰੋਨਾ ਰਿਪੋਰਟ ਪਾਜ਼ੇਟਿਵ

14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ’ਚ ਰਹਿਣਗੇ ਮੰਤਰੀ, ਸੰਪਰਕ ’ਚ ਆਉਣ ਵਾਲੇ ਲੋਕਾਂ ਦੇ ਲਏ ਜਾਣਗੇ ਸੈਂਪਲ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਕਰੋਨਾ ਮਹਾਮਾਰੀ ਦੇ ਲਪੇਟੇ ਵਿੱਚ ਆ ਗਏ ਹਨ। ਮੰਗਲਵਾਰ ਨੂੰ ਬਾਅਦ ਦੁਪਹਿਰ ਉਨ੍ਹਾਂ ਦੇ ਕਰੋਨਾ ਨਮੂਨੇ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੂੰ ਹਲਕਾ ਜਿਹਾ ਬੁਖਾਰ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਦਾ ਗਲਾ ਵੀ ਖ਼ਰਾਬ ਸੀ। ਮੰਤਰੀ ਅੱਜ ਸਵੇਰੇ ਖ਼ੁਦ ਹੀ ਮੁਹਾਲੀ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਅਤੇ ਕਰੋਨਾ ਲਈ ਸੈਂਪਲ ਦਿੱਤਾ ਗਿਆ ਅਤੇ ਜਿਨ੍ਹਾਂ ਦੀ ਬਾਅਦ ਦੁਪਹਿਰ ਰਿਪੋਰਟ ਪਾਜ਼ੇਟਿਵ ਆਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸ੍ਰੀ ਸਿੱਧੂ ਨੂੰ ਅਗਲੇ 14 ਦਿਨਾਂ ਲਈ ਆਪਣੇ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਸੂਚੀ ਮੰਗੀ ਗਈ ਹੈ ਅਤੇ ਪੰਜ ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾਣਗੇ।
ਜਾਣਕਾਰੀ ਅਨੁਸਾਰ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਬੀਤੇ ਦਿਨੀਂ ਸੰਗਰੂਰ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਕਿਸਾਨ ਰੈਲੀ ਵਿੱਚ ਸ਼ਿਰਕਤ ਕੀਤੀ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਸਟੇਜ ਸਾਂਝੀ ਕੀਤੀ ਗਈ ਸੀ। ਇਸ ਤੋਂ ਇਲਾਵਾ ਉਹ ਰੋਜ਼ਾਨਾ ਹੀ ਮੁਹਾਲੀ ਹਲਕੇ ਵਿੱਚ ਪਬਲਿਕ ਡੀਲਿੰਗ ਕਰਦੇ ਆ ਰਹੇ ਹਨ ਅਤੇ ਆਏ ਦਿਨ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰਹੇ ਸੀ। ਇਨ੍ਹਾਂ ਸਮਾਗਮਾਂ ਦੌਰਾਨ ਉਹ ਸੈਂਕੜੇ ਲੋਕਾਂ ਨੂੰ ਮਿਲੇ ਹਨ। ਉਧਰ, ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀ ਵੀ ਸਸੋਪੰਜ ਵਿੱਚ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…