ਖੰਨਾ ਪੁਲਿਸ ਨੇ ਚੋਰਾਂ ਦੇ ਅੰਤਰ-ਰਾਜੀ ਗਿਰੋਹ ਨੂੰ ਗ੍ਰਿਫਤਾਰ ਕਰਕੇ ਵਾਹਨਾਂ ਦੀ ਚੋਰੀ ਦੇ ਦਰਜਨਾਂ ਮਾਮਲਿਆਂ ਦੀ ਗੁੱਥੀ ਸੁਲਝਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 6 ਅਕਤੂਬਰ:
ਖੰਨਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਅੱਜ ਪਰਦਾਫਾਸ਼ ਕੀਤਾ ਹੈ ਜੋ ਮਹਿੰਦਰਾ ਬੋਲੈਰੋ ਪਿਕ ਅੱਪ ਅਤੇ ਹੋਰ ਵਾਹਨਾਂ ਨੂੰ ਪੰਜਾਬ ਅਤੇ ਹਰਿਆਣਾ ਤੋਂ ਚੋਰੀ ਕਰਕੇ ਉਨਾਂ ਦਾ ਸਮਾਨ ਅੱਗੇ ਮਾਰਕਿਟ ਵਿੱਚ ਵੇਚਦੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਨਾ ਦੇ ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਖੰਨਾ ਪੁਲਿਸ ਦੀ ਟੀਮ ਨੇ ਪਿੰਡ ਚੋਮੋਂ, ਥਾਣਾ ਮਲੌਦ, ਜਿਲਾ ਲੁਧਿਆਣਾ ਨੇੜੇ ਚੋਰੀ ਹੋਈਆਂ ਗੱਡੀਆਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਉਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਅਮਰੀਕ ਰਾਮ ਅਤੇ ਵਿੱਕੀ ਰਾਮ ਇਨਾਂ ਚੋਰੀ ਕੀਤੇ ਵਾਹਨਾਂ ਨੂੰ ਮਲੌਦ ਵਿਖੇ ਇੱਕ ਕਬਾੜੀ ਦੇ ਗੋਦਾਮ ਵਿੱਚ ਤੋੜ ਕੇ ਇੰਨਾਂ ਦੇ ਪੁਰਜ਼ੇ ਵੇਚ ਰਹੇ ਸਨ।
ਐਸ.ਐਸ.ਪੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਨਾ ਦੇ ਐਸਪੀ (ਆਈ) ਮਨਪ੍ਰੀਤ ਸਿੰਘ ਅਤੇ ਡੀ.ਐਸਪੀ, ਪਾਇਲ ਹਰਦੀਪ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਕਰਨੈਲ ਸਿੰਘ ਐਸ.ਐਚ.ਓ ਪਾਇਲ ਅਤੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ,ਖੰਨਾ ਸਮੇਤ ਪੁਲਿਸ ਪਾਰਟੀ ਨੇ ਇਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣੇ ਸਾਥੀ ਅਮਰੀਕ ਰਾਮ, ਵਿੱਕੀ ਰਾਮ ਅਤੇ ਦੀਪਕ ਸਮੇਤ ਅੰਬਾਲਾ ਇਲਾਕੇ ਵਿੱਚੋਂ ਇਹ ਵਾਹਨ ਚੋਰੀ ਕੀਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਮੰਨਿਆ ਹੈ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਅੰਬਾਲਾ, ਹਿਸਾਰ, ਪਟਿਆਲਾ, ਸੰਗਰੂਰ, ਧੂਰੀ ਤੋਂ ਕਈ ਵਾਹਨ ਚੋਰੀ ਕੀਤੇ ਸਨ।
ਤਫ਼ਤੀਸ਼ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਉਹ ਚੋਰੀ ਕੀਤੀਆਂ ਗੱਡੀਆਂ ਦੇ ਸਪੇਅਰ ਪਾਰਟਸ ਦੋਸ਼ੀ ਅਮਰੀਕ ਰਾਮ ਨੂੰ 50-60 ਹਜ਼ਾਰ ਰੁਪਏ ਵਿਚ ਵੇਚਦੇ ਸਨ।
ਪੁਲਿਸ ਮੁੱਖੀ ਨੇ ਦੱਸਿਆ ਕਿ ਇਸ ਪੁੱਛ-ਗਿੱਛ ਕਾਰਨ ਦੋਸ਼ੀ ਅਮਰੀਕ ਰਾਮ ਦੇ ਗੋਦਾਮ ਨੂੰ ਸੀਲ ਕੀਤਾ ਗਿਆ ਹੈ ਜਿਥੇ ਇਹ ਮੁਲਜ਼ਮ ਚੋਰੀ ਕੀਤੇ ਵਾਹਨ, ਸਪੇਅਰ ਪਾਰਟਸ ਸਟੋਰ ਕਰਦੇ ਸਨ ਅਤੇ ਟੁਕੜਿਆਂ ਵਿਚ ਖੋਲ੍ਹ ਕੇ ਕੇ ਇਸ ਨੂੰ ਹੋਰ ਮਾਰਕੀਟਾਂ ਵਿਚ ਵੇਚਦੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਨਾਲ ਹੀ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਸਬੰਧ ਵਿੱਚ ਉਪਰੋਕਤ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਮਲੌਦ ਵਿਖੇ ਆਈ.ਪੀ.ਸੀ ਦੀ ਧਾਰਾ. ਅਧੀਨ 379/411/201 ਮੁਕੱਦਮਾ ਨੰਬਰ 71 ਦਰਜ ਕੀਤਾ ਗਿਆ ਸੀ।
ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕਈ ਅਣਸੁਲਝੇ ਕੇਸਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਇਨ੍ਹਾਂ ਵਾਹਨ ਚੋਰਾਂ ਦੀ ਗ੍ਰਿਫਤਾਰੀ ਨਾਲ ਉਨ੍ਹਾਂ ਦੇ ਖਿਲਾਫ ਲੰਬਿਤ ਕਈ ਕੇਸਾਂ ਦਾ ਹੱਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਮੁਲਜ਼ਮਾਂ ਖਿਲਾਫ ਹਰਿਆਣਾ ਵਿਚ 20 ਅਤੇ ਪੰਜਾਬ ਵਿਚ 12 ਮੁਕੱਦਮੇ ਦਰਜ ਹਨ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…