ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪੁੱਜਿਆ 47380 ਮੀਟਰਿਕ ਝੋਨਾ

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 46666 ਮੀਟਰਿਕ ਝੋਨੇ ਦੀ ਖਰੀਦ, ਲਿਫਟਿੰਗ ਦੇ ਕੰਮ ’ਚ ਵੀ ਲਿਆਂਦੀ ਤੇਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਥਪਿਤ ਕੀਤੇ ਗਏ 27 ਖਰੀਦ ਕੇਂਦਰਾਂ ਵਿੱਚ ਕਿਸਾਨਾਂ ਵੱਲੋਂ ਹੁਣ ਤੱਕ ਵੇਚਣ ਲਈ ਲਿਆਂਦੇ 47 ਹਜ਼ਾਰ 380 ਮੀਟਰਿਕ ਟਨ ਝੋਨੇ ’ਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 46 ਹਜ਼ਾਰ 666 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੇਂਦਰਾਂ ਵਿੱਚ ਹੁਣ ਤੱਕ ਪਨਗਰੇਨ ਵੱਲੋਂ 10987 ਮੀਟਰਿਕ ਟਨ, ਮਾਰਕਫੈਡ ਵੱਲੋਂ 19839 ਮੀਟਰਿਕ ਟਨ, ਪਨਸਪ ਵੱਲੋਂ 5972 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਵੱਲੋਂ 7535 ਮੀਟਰਿਕ ਟਨ, ਐਫ਼ਸੀਆਈ ਵੱਲੋਂ 2245 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 88 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਰੱਖਣ ਲਈ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 18716 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ ਅਤੇ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਡੀਸੀ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਸਟਾਫ਼ ਲਈ ਲੋੜੀਂਦੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕਾਂ ਦੀ ਵਿਵਸਥਾ ਕਰਨ ਸਮੇਤ ਮੰਡੀਆਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਸਪਰੇਅ ਯਕੀਨੀ ਬਣਾਇਆ ਗਿਆ ਹੈ। ਮੰਡੀਆਂ ਵਿੱਚ ਕੋਵਿਡ-19 ਦੇ ਸੁਰੱਖਿਆ ਪ੍ਰੋਟੋਕਾਲ ਨੂੰ ਲਾਗੂ ਕਰਵਾਉਣ ਵਿੱਚ ਖੁਸ਼ਹਾਲੀ ਦੇ ਰਾਖੇ (ਜੀਓਜੀਜ਼) ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਡੀਸੀ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੂਰੀ ਤਰ੍ਹਾਂ ਪੱਕੀ ਹੋਈ ਅਤੇ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਸੁਚਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਕਿਸਾਨ ਇਹ ਵੀ ਯਕੀਨੀ ਬਣਾਉਣ ਕਿ ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਉਹ ਝੋਨੇ ਦੀ ਪਰਾਲੀ/ਰਹਿੰਦ ਨੂੰ ਅੱਗ ਨਹੀਂ ਲਗਾਉਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…