nabaz-e-punjab.com

ਰੀ-ਅਪੀਅਰ (ਓਪਨ ਸਕੂਲ) ਤੇ ਵਾਧੂ ਵਿਸ਼ਾ ਕੈਟਾਗਰੀਆਂ ਦੀ ਪ੍ਰੀਖਿਆ ਸਬੰਧੀ ਫੀਸ ਤੇ ਫਾਰਮ ਭਰਨ ਦੀ ਤਰੀਕ ’ਚ ਵਾਧਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਮਹੀਨੇ ਹੋਣ ਵਾਲੀਆਂ ਸੁਨਹਿਰੀ ਮੌਕੇ ਰੀ-ਅਪੀਅਰ (ਓਪਨ ਸਕੂਲ) ਅਤੇ ਵਾਧੂ ਵਿਸ਼ਾ ਕੈਟਾਗਰੀਆਂ ਅਧੀਨ ਪ੍ਰੀਖਿਆ ਦੇਣ ਦੇ ਚਾਹਵਾਨ ਪਰ ਪ੍ਰੀਖਿਆ ਫਾਰਮ ਭਰਨ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਫਾਰਮ ਭਰਨ ਲਈ ਇੱਕ ਹੋਰ ਮੌਕਾ ਪ੍ਰਦਾਨ ਕੀਤਾ ਗਿਆ ਹੈ। ਅੱਜ ਇੱਥੇ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਦੀ ਜਾਣਕਾਰੀ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਸੁਨਹਿਰੀ ਮੌਕੇ, ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਵਿਸ਼ਿਆਂ ਅਤੇ ਵਾਧੂ ਵਿਸ਼ਿਆਂ ਦੀ ਪ੍ਰੀਖਿਆ ਦੇਣ ਲਈ ਲੇਟ ਫੀਸ ਨਾਲ ਪ੍ਰੀਖਿਆ ਫਾਰਮ ਜਮ੍ਹਾ ਕਰਵਾਉਣ ਦੀ ਅੰਤਿਮ ਮਿਤੀ ਪਹਿਲੀ ਅਕਤੂਬਰ ਨਿਰਧਾਰਿਤ ਕੀਤੀ ਗਈ ਸੀ ਪ੍ਰੰਤੂ ਇਹ ਪ੍ਰੀਖਿਆਵਾਂ ਦੇਣ ਦੇ ਇੱਛੁਕ ਕਈ ਪ੍ਰੀਖਿਆਰਥੀ ਅੰਤਿਮ ਮਿਤੀ ਤੱਕ ਆਪਣੀ ਪ੍ਰੀਖਿਆ ਫੀਸ ਅਤੇ ਪ੍ਰੀਖਿਆ ਫਾਰਮ ਨਹੀਂ ਭਰ ਸਕੇ ਹਨ। ਜਿਸ ਕਾਰਨ ਬੋਰਡ ਮੈਨੇਜਮੈਂਟ ਨੇ ਹੁਣ ਇਨ੍ਹਾਂ ਪ੍ਰੀਖਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਅਕਤੂਬਰ ਦੇ ਅਖੀਰਲੇ ਹਫ਼ਤੇ ਵਿੱਚ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਪਰੀਖਿਆਵਾਂ ਲਈ 3 ਹਜ਼ਾਰ ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫੀਸ ਨਾਲ ਆਨਲਾਈਨ ਪ੍ਰੀਖਿਆ ਫਾਰਮ ਭਰਨ ਦੀ ਅੰਤਿਮ ਮਿਤੀ ਪਹਿਲੀ ਅਕਤੂਬਰ ਤੋਂ ਵਧਾ ਕੇ 15 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ।
ਸ੍ਰੀ ਮਹਿਰੋਕ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਨਿਰਧਾਰਿਤ ਲੇਟ ਪ੍ਰੀਖਿਆ ਫੀਸ ਨਾਲ ਪ੍ਰੀਖਿਆ ਫਾਰਮ ਭਰਨ ਉਪਰੰਤ ਸਬੰਧਤ ਪ੍ਰੀਖਿਆਰਥੀ 19 ਅਕਤੂਬਰ ਤੱਕ ਮੁੱਖ ਦਫ਼ਤਰ ਵਿੱਚ ਹੀ ਆਪਣੇ ਪ੍ਰੀਖਿਆ ਫਾਰਮਾਂ ਦੀ ਹਾਰਡ ਕਾਪੀ ਜਮ੍ਹਾਂ ਕਰਵਾ ਸਕਣਗੇ। ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਆਪਣੇ ਦੇ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਇਸ ਸਬੰਧੀ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…