ਪੱਛਮੀ ਬੰਗਾਲ ਵਿੱਚ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰੇ ਸਰਕਾਰ

ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੇਸ਼ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੱਛਮੀ ਬੰਗਾਲ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੱਛਮੀ ਬੰਗਾਲ ਵਿੱਚ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਪੁਲੀਸ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਹਾਵੜਾ ਇਲਾਕੇ ਵਿੱਚ ਭਾਜਪਾ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਵਾਪਰੀ ਇਕ ਘਟਨਾ ਦੌਰਾਨ ਪੱਛਮੀ ਬੰਗਾਲ ਪੁਲਿਸ ਵਲੋਂ ਸਿੱਖ ਵਿਅਕਤੀ ਬਲਵਿੰਦਰ ਸਿੰਘ ਦੀ ਦਸਤਾਰ ਉਤਾਰ ਦਿੱਤੀ ਗਈ ਅਤੇ ਉਸ ਨੂੰ ਸਿਰ ਦੇ ਕੇਸਾਂ ਤੋਂ ਫੜ ਦੇ ਧੂਹਿਆ ਗਿਆ। ਪੁਲੀਸ ਵਲੋਂ ਬਹਾਨਾ ਇਹ ਲਗਾਇਆ ਗਿਆ ਕਿ ਇਸ ਸਿੱਖ ਵਿਅਕਤੀ ਕੋਲ ਹਥਿਆਰ ਸੀ।
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸਾਹਿਬ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਅਸਲੀਅਤ ਤਾਂ ਇਹ ਹੈ ਕਿ ਸਿੱਖਾਂ ਨੂੰ ਅਜੇ ਵੀ ਪੱਛਮੀ ਬੰਗਾਲ ਸਮੇਤ ਹੋਰਨਾਂ ਰਾਜਾਂ ਵਿਚ ਦੁਜੇ ਦਰਜੇ ਦੇ ਸ਼ਹਿਰੀ ਸਮਝਿਆ ਜਾ ਰਿਹਾ ਹੈ ਅਤੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਲੰਮੇਂ ਸਮੇਂ ਤੋਂ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜਿਥੇ ਪੂਰੀ ਤਰਾਂ ਪੱਛਮੀ ਬੰਗਾਲ ਪੁਲਿਸ ਜਿੰਮੇਵਾਰ ਹੈ, ਉਥੇ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਵੀ ਆਪਣੀ ਜਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ, ਬਲਕਿ ਹਰ ਦਿਨ ਹੀ ਦੇਸ਼ ਦੇ ਕਿਸੇ ਨਾ ਕਿਸੇ ਇਲਾਕੇ ਵਿਚ ਸਿੱਖਾਂ ਨਾਲ ਬਦਸਲੂਕੀ ਅਤੇ ਦਸਤਾਰ ਦੀ ਬੇਅਦਬੀ ਦੀਆਂ ਘਟਨਾਂਵਾਂ ਵਾਪਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ।
ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੇ ਆਜਾਦੀ ਅੰਦੋਲਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ ਅਤੇ ਸਿੱਖਾਂ ਨੇ ਹੀ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇਸਦੇ ਬਾਵਜੂਦ ਸਿੱਖਾਂ ਨਾਲ ਇਸ ਦੇਸ਼ ਵਿੱਚ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਕਿ ਸਹਿਣਯੋਗ ਨਹੀਂ ਹੈ। ਜੇਪੀ ਸਿੰਘ ਨੇ ਮੰਗ ਕੀਤੀ ਕਿ ਪੱਛਮੀ ਬੰਗਾਲ ਵਿਚ ਸਿੱਖ ਵਿਅਕਤੀ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਇਸਦੇ ਨਾਲ ਹੀ ਦੇਸ਼ ਦੇ ਸਾਰੇ ਇਲਾਕਿਆਂ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਣੀ ਬਣਾਉਣ ਲਈ ਉਪਰਾਲੇ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…