Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 2 ਵਾਹਨ ਚੋਰ ਗ੍ਰਿਫ਼ਤਾਰ, ਚੋਰੀ ਦੇ 7 ਮੋਟਰ ਸਾਈਕਲ ਬਰਾਮਦ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ: ਮੁਹਾਲੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 7 ਮੋਟਰ ਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਸਨਅਤੀ ਏਰੀਆ ਪੁਲੀਸ ਚੌਂਕੀ ਫੇਜ਼-8 ਦੇ ਇੰਚਾਰਜ ਅਵਤਾਰ ਸਿੰਘ ਧਾਲੀਵਾਲ ਅਤੇ ਏਐਸਆਈ ਸੰਦੀਪ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਵਿੰਦਰ ਸਿੰਘ ਉਰਫ਼ ਗਿੰਦੀ ਅਤੇ ਨੇਤਰ ਸਿੰਘ ਉਰਫ਼ ਗੋਲਡੀ ਦੋਵੇਂ ਵਾਸੀ ਪਿੰਡ ਬਰਿਆਲੀ (ਮੁਹਾਲੀ) ਨੂੰ ਚੋਰੀ ਦੇ ਸੱਤ ਮੋਟਰ ਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਆਈਪੀਸੀ ਦੀ ਧਾਰਾ 379 ਅਧੀਨ ਕੇਸ ਦਰਜ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਨੇਤਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਵਾਹਨ ਚੋਰੀ ਅਤੇ ਘਰਾਂ ਵਿੱਚ ਚੋਰੀਆਂ ਸਬੰਧੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ