Share on Facebook Share on Twitter Share on Google+ Share on Pinterest Share on Linkedin ਸ਼ਹੀਦ-ਏ-ਆਜ਼ਮ ਭਗਤ ਸਿੰਘ ਰੈਜ਼ੀਡੈਂਟਸ ਸੁਸਾਇਟੀ ਫੇਜ਼-10 ਦਾ ਗਠਨ ਅੰਗਰੇਜ਼ ਸਿੰਘ ਚਾਹਲ ਨੂੰ ਰੈਜ਼ੀਡੈਂਟਸ ਸੁਸਾਇਟੀ ਦਾ ਪ੍ਰਧਾਨ ਚੁਣਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ: ਇੱਥੋਂ ਦੇ ਫੇਜ਼-10 ਦੇ ਵਸਨੀਕਾਂ ਨੇ ਰਲ ਮਿਲ ਕੇ ਆਪਣੇ ਭਾਈਚਾਰਕ ਸਾਂਝ ਨੂੰ ਹੋਰ ਵਧੇਰੇ ਮਜ਼ਬੂਤ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੈਜ਼ੀਡੈਂਟਸ ਸੁਸਾਇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਵਸਨੀਕਾਂ ਨੇ ਪ੍ਰਧਾਨ ਦੇ ਅਹੁਦੇ ਲਈ ਅੰਗਰੇਜ਼ ਸਿੰਘ ਚਾਹਲ ਦਾ ਨਾਂ ਪੇਸ਼ ਕੀਤਾ। ਜਿਸ ਨੂੰ ਸਾਰਿਆਂ ਨੇ ਪ੍ਰਵਾਨ ਕਰਦਿਆਂ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ ਜਦੋਂਕਿ ਜੋਗਿੰਦਰ ਰਾਮ ਕਾਹਲ ਨੂੰ ਕਾਨੂੰਨੀ ਸਲਾਹਕਾਰ, ਡਾ. ਮਨਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਦਰਸ਼ਨ ਸਿੰਘ ਬੈਂਸ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਅੰਗਰੇਜ਼ ਸਿੰਘ ਚਾਹਲ ਅਤੇ ਜੋਗਿੰਦਰ ਸਿੰਘ ਕਾਹਲ ਨੇ ਸੁਸਾਇਟੀ ਦੇ ਮੈਂਬਰਾਂ ਵਿੱਚ ਆਪਣੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਉਣ ਲਈ ਯਤਨ ਕੀਤੇ ਜਾਣਗੇ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਸਮੇਂ ਸਮੇਂ ਸਿਰ ਯੋਗ ਪੈਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ