ਸਿੱਖਿਆ ਵਿਭਾਗ ਨੇ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸਰਲ ਬਣਾਇਆ

ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸੁਖਾਲਾ ਬਣਾਉਣ ਲਈ ਆਨਲਾਈਨ ਪੋਰਟਲ ਤਿਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਦਾ ਸਰਟੀਫਿਕੇਟ ਮੁਹੱਈਆ ਕਰਵਾਉਣ ਦੀ ਵਿਧੀ ਨੂੰ ਸੁਖਾਲਾ ਬਣਾ ਦਿੱਤਾ ਹੈ ਜਿਸ ਕਰਕੇ ਵਿਦਿਆਰਥੀਆਂ ਨੂੰ ਹੁਣ ਇਹ ਸਰਟੀਫਿਕੇਟ ਪ੍ਰਾਪਤ ਕਰਨ ਲਈ ਵਾਰ ਵਾਰ ਸਕੂਲਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਛੱਡਣ ਦਾ ਸਰਟੀਫਿਕੇਟ ਦੇਣ ਦੀ ਵਿਧੀ ਨੂੰ ਸੁਖਾਲਾ ਬਣਾਉਣ ਲਈ ਵਿਭਾਗ ਨੇ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਹੈ। ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਨਿਰਦੇਸ਼ ਦਿੱਤੇ ਗਏ ਹਨ ਕਿ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਸੁਪਰਡੈਂਟ ਇਸ ਨਵੇਂ ਤਿਆਰ ਕੀਤੇ ਪੋਰਟਲ ’ਤੇ ਲਾਗ ਇੰਨ ਕਰਕੇ ਸਕੂਲ ਤੋਂ ਆਨ ਲਾਈਨ ਪ੍ਰਾਪਤ ਟਰਾਂਸਫ਼ਰ ਸਰਟੀਫਿਕੇਟ ਦੀ ਕਾਪੀ ਦਾ ਪਿੰਟ ਲੈ ਕੇ ਦੋ ਘੰਟੇ ਦੇ ਅੰਦਰ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਹਸਤਾਖ਼ਰ ਕਰਵਾ ਕੇ ਸਬੰਧਤ ਨੂੰ ਦੇਵੇਗਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿੱਚ ਮੌਜੂਦ ਨਾ ਹੋਣ ਦੀ ਸੂਰਤ ਵਿੱਚ ਉਸ ਦੇ ਆਉਣ ਤੋਂ ਬਾਅਦ ਤੁਰੰਤ ਬਾਅਦ ਇਸ ਨੂੰ ਜਾਰੀ ਕਰਵਾਉਣਗੇ। ਬੁਲਾਰੇ ਆਸਾਰ ਸੁਪਰਡੈਂਟ ਦੇ ਦਫ਼ਤਰ ਵਿੱਚ ਹਾਜ਼ਰ ਨਾ ਹੋਣ ਦੀ ਸੂਰਤ ਵਿੱਚ ਉਸ ਦੀ ਜ਼ਿੰਮੇਵਾਰੀ ਦਫ਼ਤਰ ਵਿੱਚ ਹਾਜ਼ਰ ਸੀਨੀਅਰ ਕਰਮਚਾਰੀ ਨਿਭਾਏਗਾ। ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਰਟਲ ‘ਤੇ ਸਰਟੀਫਿਕੇਟ ਅਪਲੋਡ ਕਰਨ ਤੋਂ ਪਹਿਲਾਂ ਸਬੰਧਤ ਵਿਦਿਆਰਥੀ ਦੇ ਵੇਰਵਿਆਂ ਦਾ ਮਿਲਾਨ ਚੰਗੀ ਤਰ੍ਹਾਂ ਸਕੂਲ ਦੇ ਦਾਖਲਾ ਖ਼ਾਰਜ ਰਜਿਸਟਰ ਨਾਲ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਸਕੂਲ ਦਾ ਰਿਕਾਰਡ ਦਫ਼ਤਰ ਵਿੱਚ ਨਾ ਮੰਗਵਾਉਣ ਅਤੇ ਨਾ ਹੀ ਇਸ ਮੰਤਵ ਲਈ ਕੋਈ ਅਧਿਆਪਕ/ਕਰਮਚਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿੱਚ ਸੱਦਿਆ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…