ਖੇਤੀ ਕਾਨੂੰਨ: ਕਿਸਾਨਾਂ ਵੱਲੋਂ ਲਾਂਡਰਾਂ-ਬਨੂੜ ਸੜਕ ’ਤੇ ਚੱਕਾ ਜਾਮ, ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਪਿੰਡ ਰਾਏਪੁਰ ਕਲਾਂ ਨੇੜੇ 9ਵੇਂ ਦਿਨ ਵੀ ਰਿਲਾਇੰਸ ਪੈਟਰੋਲ ਪੰਪ ਦੀ ਘੇਰਾਬੰਦੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀਬਾੜੀ ਸੈਕਟਰ ਨਾਲ ਜੁੜੇ ਤਿੰਨ ਆਰਡੀਨੈਂਸ ਪਾਸ ਕਰਨ ਖ਼ਿਲਾਫ਼ ਅੰਨਦਾਤਾ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਇਲਾਕੇ ਦੇ ਕਿਸਾਨਾਂ ਨੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲਾਂਡਰਾਂ-ਬਨੂੜ ਸੜਕ ’ਤੇ ਪਿੰਡ ਭਾਗੋਮਾਜਰਾ ਨੇੜੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ 9ਵੇਂ ਦਿਨ ਲਾਂਡਰਾਂ-ਬਨੂੜ ਸੜਕ ’ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਉਧਰ, ਇਲਾਕੇ ਦੇ ਕਿਸਾਨ ਪਿੰਡ ਬਡਾਲਾ ਨੇੜੇ ਦਿਨ ਰਾਤ ਰੇਲ ਪਟੜੀ ਉੱਤੇ ਧਰਨ ’ਤੇ ਬੈਠੇ ਹਨ।
ਇਸ ਮੌਕੇ ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਕੁਰੜੀ ਅਤੇ ਯੂਥ ਆਗੂ ਗੁਰਜੰਟ ਸਿੰਘ ਪੂਨੀਆ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਸੁਰ ਵਿੱਚ ਕਿਸਾਨ ਏਕਤਾ ਦੇ ਨਾਅਰੇ ਲਗਾਏ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ। ਜਿਸ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਿਨਸਾਂ ਦਾ ਸਹੀ ਭਾਅ ਨਾ ਦੇ ਕੇ ਅੰਨਦਾਤੇ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰ ਰਿਹਾ ਹੈ ਪ੍ਰੰਤੂ ਦੂਜੇ ਪਾਸੇ ਹੁਕਮਰਾਨ ਕਿਸਾਨਾਂ ਨੂੰ ਉਜਾੜਨ ’ਤੇ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨ ਮੱੁਢੋਂ ਰੱਦ ਕੀਤੇ ਜਾਣ।
ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਸੁਰਮੁੱਖ ਸਿੰਘ ਭਾਗੋਮਾਜਰਾ, ਗੁਰਮਿੰਦਰ ਸਿੰਘ, ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ ਸਰਪੰਚ ਭਾਗੋਮਾਜਰਾ, ਮੰਗਤ ਸਿੰਘ ਸਰਪੰਚ ਮੌਜਪੁਰ, ਮਨਪ੍ਰੀਤ ਸਿੰਘ ਟੋਨੀ, ਹਰਿੰਦਰ ਸਿੰਘ ਬੈਰੋਂਪੁਰ, ਅੰਮ੍ਰਿਤਜੋਤ ਸਿੰਘ ਪੂਨੀਆ, ਗੁਰਬਚਨ ਸਿੰਘ ਭਾਗੋਮਾਜਰਾ, ਦੀਦਾਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ, ਰਮੇਸ਼ ਕੁਮਾਰ, ਸੁਦੇਸ਼ ਕੁਮਾਰ ਗੋਗਾ

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …