ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 17 ਹਜ਼ਾਰ 653 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਡੀਸੀ

ਕਿਸਾਨਾਂ ਨੂੰ 72 ਫੀਸਦੀ ਰਕਮ ਦੀ ਕੀਤੀ ਗਈ ਅਦਾਇਗੀ, 82 ਫੀਸਦੀ ਝੋਨੇ ਦੀ ਲਿਫ਼ਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਚਲ ਰਹੀ ਸਰਕਾਰੀ ਖਰੀਦ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾਵਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਨਾਲ-ਨਾਲ ਲਿਫ਼ਟਿੰਗ ਦੇ ਕੰਮ ਚ ਵੀ ਤੇਜ਼ੀ ਲਿਆਂਦੀ ਗਈ ਹੈ। ਹੁਣ ਤੱਕ ਖਰੀਦ ਕੀਤੇ ਝੋਨੇ ਦੀ 82 ਫੀਸਦੀ ਲੀਫਟਿੰਗ ਹੋ ਚੁੱਕੀ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਖਰੀਦ ਕੀਤੇ ਝੋਨੇ ਦੇ ਇਵਜ਼ ਚ 158 ਕਰੋੜ 99 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਅਦਾਇਗੀ ਯੋਗ ਰਕਮ ਦੀ 72 ਫੀਸਦੀ ਰਕਮ ਬਣਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ‘ਚ 01 ਲੱਕ 17 ਹਜ਼ਾਰ 793 ਮੀਟਰਕ ਟਨ ਝੋਨਾ ਆਇਆ, ਜਿਸ ’ਚੋਂ 1 ਲੱਖ 17 ਹਜ਼ਾਰ 653 ਮੀਟਰਿਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀ ਪਨਗਰੇਨ ਵੱਲੋਂ 28 ਹਜ਼ਾਰ 515 ਮੀਟਰਿਕ ਟਨ, ਮਾਰਕਫੈੱਡ ਵੱਲੋਂ 45 ਹਜ਼ਾਰ 859 ਮੀਟਰਿਕ ਟਨ, ਪਨਸਪ ਵੱਲੋਂ 19 ਹਜ਼ਾਰ 789 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15 ਹਜ਼ਾਰ 097 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 08 ਹਜ਼ਾਰ 259 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 134 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਕੀਤੇ ਝੋਨੇ ਵਿੱਚ 95 ਹਜ਼ਾਰ 684 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…