ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਕਤੂਬਰ:
ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਨੇ ਫੈਕਟਰੀ ਐਕਟ (ਪੰਜਾਬ ਸੋਧ) ਆਰਡੀਨੈਂਸ-2020 ਨੂੰ ਬਿੱਲ ਵਿੱਚ ਤਬਦੀਲ ਕਰਨ ਲਈ ਭਲਕੇ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਮਨਜ਼ੂਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿੱਤੀ ਗਈ।
ਇਸ ਬਿੱਲ ਦਾ ਉਦੇਸ਼ ਫੈਕਟਰੀਜ਼ ਐਕਟ-1948 ਦੀ ਧਾਰਾ 2 (ਐਮ) (i), ਧਾਰਾ 2 (ਐਮ) (ii), ਧਾਰਾ 85, ਧਾਰਾ 65 (4) ਵਿੱਚ ਸੋਧ ਕਰਨ ਅਤੇ ਨਵੀਂ ਧਾਰਾ 106-ਬੀ ਨੂੰ ਸ਼ਾਮਲ ਕਰਨਾ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਿੱਲ ਨਾਲ ਛੋਟੇ ਯੂਨਿਟ ਦੀ ਮੌਜੂਦਾ ਮੁਢਲੀ ਸੀਮਾ 10 ਤੇ 20 ਤੋਂ ਬਦਲ ਕੇ ਕ੍ਰਮਵਾਰ 20 ਤੇ 40 ਵਿੱਚ ਬਦਲ ਸਕੇਗੀ। ਇਹ ਤਬਦੀਲੀ ਸੂਬੇ ਵਿੱਚ ਛੋਟੇ ਯੂਨਿਟਾਂ ਵੱਲੋਂ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋਣ ਕਰਕੇ ਲੋੜੀਂਦੀ ਸੀ। ਇਸ ਨਾਲ ਕਾਮਿਆਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ਵਿੱਚ ਮਦਦ ਮਿਲੇਗੀ। ਇਸੇ ਤਰ੍ਹਾਂ ਇਹ ਐਕਟ ਦੀ ਮੌਜੂਦਾ ਧਾਰਾ 85 ਨੂੰ ਵੀ ਸੋਧੇਗਾ।
ਇਸੇ ਦੌਰਾਨ ਇੰਸਪੈਕਟਰ ਵੱਲੋਂ ਫੈਕਟਰੀਆਂ ਦੇ ਨਿਰੀਖਣ ਦੇ ਸਮੇਂ ਉਲੰਘਣਾ ਪਾਈ ਜਾਣ ‘ਤੇ ਕੁਤਾਹੀਆਂ ਦੇ ਨਿਪਟਾਰੇ ਲਈ ਮੌਜੂਦਾ ਕਾਨੂੰਨ ਵਿੱਚ ਕੋਈ ਉਪਬੰਧ ਨਾ ਹੋਣ ਦੇ ਮੱਦੇਨਜ਼ਰ ਬਿੱਲ ਵਿੱਚ ਇਸ ਐਕਟ ‘ਚ ਧਾਰਾ 106ਬੀ ਵੀ ਸ਼ਾਮਲ ਕੀਤੀ ਜਾਵੇਗੀ। ਇਸ ਨਾਲ ਕੇਸਾਂ ਦੇ ਛੇਤੀ ਨਿਪਟਾਰਾ ਹੋਣ ਦੇ ਨਾਲ-ਨਾਲ ਅਦਾਲਤੀ ਕਾਰਵਾਈ ਘਟੇਗੀ।
ਬੁਲਾਰੇ ਨੇ ਦੱਸਿਆ ਕਿ ਇਹ ਬਿੱਲ ਕਾਨੂੰਨੀ ਮਸ਼ੀਰ ਦੀ ਸਲਾਹ ‘ਤੇ ਨਿਰਭਰ ਹੋਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…