ਬੱਚਿਆਂ ਨੂੰ ਸਕੂਲੀ ਸਿੱਖਿਆ ਦੇ ਨਾਲ ਧਰਮ ਦੀ ਸਿੱਖਿਆ ਦੇਣੀ ਜ਼ਰੂਰੀ: ਭਾਈ ਜਤਿੰਦਰਪਾਲ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਬੱਚਿਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਧਰਮ ਦੀ ਸਿੱਖਿਆ ਵੀ ਦੇਣੀ ਜ਼ਰੂਰੀ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਭਾਵੇਂ ਸਕੂਲ ਬੰਦ ਹਨ ਪਰ ਸਕੂਲੀ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ, ਜੋ ਕਿ ਇਸ ਮਹਾਮਾਰੀ ਦੇ ਦੌਰ ਵਿੱਚ ਚੰਗਾ ਉਪਰਾਲਾ ਹੈ ਪ੍ਰੰਤੂ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਧਰਮ ਦੀ ਸਿੱਖਿਆ ਦੇਣੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਰੂਹਾਨੀ ਰੰਗਾਂ ਵਿੱਚ ਰੰਗੀ ਜਾ ਸਕੇ ਅਤੇ ਉਹ ਈਰਖਾ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਸਮਾਜ, ਧਰਮ ਅਤੇ ਦੇਸ਼ ਦੀ ਸੇਵਾ ਕਰ ਸਕਣ।
ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਧਰਮ ਜੋੜਦਾ ਹੈ, ਤੋੜਦਾ ਨਹੀਂ। ਇਸ ਲਈ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਧਰਮ ਦੀ ਸਿੱਖਿਆ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਬਚਪਨ ਵਿੱਚ ਬੱਚਿਆਂ ਨੂੰ ਧਾਰਮਿਕ ਦੀ ਸਿੱਖਿਆ ਦਿੱਤੀ ਜਾਵੇਗੀ ਤਾਂ ਉਹ ਵੱਡੇ ਹੋ ਕੇ ਚੰਗੇ ਇਨਸਾਨ ਬਣ ਸਕਣਗੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…