nabaz-e-punjab.com

ਨਵਾਂ ਗਰਾਓਂ ’ਚੋਂ 16 ਸਾਲਾ ਲੜਕਾ ਅਗਵਾ, ਕੇਸ ਦਰਜ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਇੱਥੋਂ ਦੇ ਕਸਬਾ ਨਵਾਂ ਗਰਾਓਂ ਤੋਂ ਇਕ 16 ਸਾਲਾ ਲੜਕੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ’ਤੇ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਪਛਾਣ ਨਵਾਂ ਗਰਾਓਂ ਦੇ ਸ਼ਿਵਾਲਿਕ ਵਿਹਾਰ ਵਸਨੀਕ ਪਿਊਸ਼ ਸੋਨੀ ਵਜੋਂ ਹੋਈ ਹੈ। ਉਹ ਇੱਥੋਂ ਦੇ ਇੱਕ ਨਿੱਜੀ ਸਕੂਲ ਵਿੱਚ 6ਵੀਂ ਜਮਾਤ ਵਿੱਚ ਪੜ੍ਹ ਰਿਹਾ ਹੈ। ਪੀੜਤ ਲੜਕੇ ਦੇ ਪਿਤਾ ਰਾਜਿੰਦਰ ਪ੍ਰਸ਼ਾਦ, ਜੋ ਸਬਜ਼ੀ ਦੀ ਰੇਹੜੀ ਲਾਉਂਦਾ ਹੈ, ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਬੀਤੀ 9 ਅਕਤੂਬਰ ਨੂੰ ਪਿਊਸ਼ ਸਕੂਲ ਦੇ ਬੈਗ ਵਿੱਚ ਕੁੱਝ ਕੱਪੜੇ ਲੈ ਕੇ ਘਰ ਤੋਂ ਬਾਹਰ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਵਾਪਸ ਨਹੀਂ ਆਇਆ। ਉਸ ਦੇ ਮਾਪਿਆਂ ਨੂੰ ਕਿਸੇ ’ਤੇ ਸ਼ੱਕ ਨਹੀਂ ਹੈ। ਜਾਂਚ ਅਧਿਕਾਰੀ ਏਐਸਆਈ ਜਸਵੀਰ ਸਿੰਘ ਨੇ ਕਿਹਾ ਕਿ ਨਵਾਂ ਗਰਾਓਂ ਥਾਣੇ ਵਿੱਚ ਆਈਪੀਸੀ ਦੀ ਧਾਰਾ 365 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ ਲੇਕਿਨ ਸੋਮਵਾਰ ਨੂੰ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਪੁਲੀਸ ਨੂੰ ਕੋਈ ਠੋਸ ਸੁਰਾਗ ਨਹੀਂ ਮਿਲਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…