ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਬਦਲੇ 241 ਕਰੋੜ 43 ਲੱਖ ਰੁਪਏ ਦੀ ਕੀਤੀ ਅਦਾਇਗੀ: ਡੀਸੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 47 ਹਜ਼ਾਰ 228 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਝੋਨੇ ਦੇ ਇਵਜ਼ ਵਿੱਚ 87 ਫੀਸਦੀ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਝੋਨੇ ਦੀ ਚਲ ਰਹੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 241 ਕਰੋੜ 43 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਝੋਨਾ ਵੇਚਣ ਲਈ ਆਏ ਕਿਸਾਨਾਂ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ। ਸ੍ਰੀ ਦਿਆਲਨ ਨੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਝੋਨੇ ਦੀ ਖਰੀਦ ਸਬੰਧੀ ਹਰ ਤਰ੍ਹਾਂ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ, ਇਸ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਬਾਰਦਾਨਾ, ਸਾਧਾਨਾ ਦੀ ਆਵਾਜਾਈ ਅਤੇ ਲੇਬਰ ਆਦਿ ਦਾ ਯੋਗ ਪ੍ਰਬੰਧ ਯਕੀਨੀ ਰੱਖਿਆ ਜਾਵੇ।
ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 47 ਹਜ਼ਾਰ 408 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 1 ਲੱਖ 47 ਹਜ਼ਾਰ 228 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਮੰਡੀਆਂ ਵਿੱਚੋਂ 01 ਲੱਖ 22 ਹਜ਼ਾਰ 704 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ।
ਡੀਸੀ ਨੇ ਦੱਸਿਆ ਕਿ ਖਰੀਦ ਏਜੰਸੀ ਪਨਗਰੇਨ ਵੱਲੋਂ 35 ਹਜ਼ਾਰ 282 ਮੀਟਰਿਕ ਟਨ, ਮਾਰਕਫੈੱਡ ਵੱਲੋਂ 56 ਹਜ਼ਾਰ 552 ਮੀਟਰਿਕ ਟਨ, ਪਨਸਪ ਵੱਲੋਂ 25 ਹਜ਼ਾਰ 758 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 18 ਹਜ਼ਾਰ 714 ਮੀਟਰਿਕ ਟਨ, ਐਫ਼ਸੀਆਈ ਵੱਲੋਂ 10 ਹਜ਼ਾਰ 738 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 184 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਫਸਲ ਦਾ ਝਾੜ ਵੀ ਵੱਧਦਾ ਹੈ। ਜਦੋਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਨੂੰ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖਤਰਾ ਬਣਿਆਂ ਰਹਿੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…