Nabaz-e-punjab.com

ਸਰਕਾਰੀ ਹਾਈ ਸਕੂਲ ਮਟੌਰ ਦੀ ਮੁੱਖ ਅਧਿਆਪਕਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਇੱਥੋਂ ਦੇ ਸੈਕਟਰ-70 ਸਥਿਤ ਸਰਕਾਰੀ ਹਾਈ ਸਕੂਲ ਮਟੌਰ ਦੀ ਮੁੱਖ ਅਧਿਆਪਕਾ ਨਰਪਿੰਦਰ ਕੌਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਦਹਿਸ਼ਤ ਜਿਹੀ ਫੈਲ ਗਈ ਹੈ। ਸਿੱਖਿਆ ਵਿਭਾਗ ਨੇ ਦੋ ਦਿਨਾਂ ਲਈ ਸਕੂਲ ਵਿੱਚ ਫਿਰ ਤੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਭਲਕੇ ਸ਼ੁੱਕਰਵਾਰ ਨੂੰ ਬਾਕੀ ਅਧਿਆਪਕਾਂ ਅਤੇ ਸਕੂਲ ਸਟਾਫ਼ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਅਧਿਆਪਕਾਂ ਦੇ ਕਰੋਨਾ ਟੈਸਟ ਲਈ ਨਮੂਨੇ ਲਏ ਜਾਣਗੇ।
ਮਿਲੀ ਜਾਣਕਾਰੀ ਅਨੁਸਾਰ ਬੀਤੀ 19 ਅਕਤੂਬਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸੱਤ ਮਹੀਨੇ ਬਾਅਦ ਸਕੂਲ ਖੁੱਲ੍ਹੇ ਹਨ। ਹਾਲਾਂਕਿ ਸਕੂਲ ਵਿੱਚ ਨਾਮਾਤਰ ਬੱਚੇ ਹੀ ਆ ਰਹੇ ਹਨ ਪ੍ਰੰਤੂ ਅਧਿਆਪਕ ਸਾਰੇ ਹੀ ਸਕੂਲ ਆ ਰਹੇ ਹਨ। ਇਕ ਅਧਿਆਪਕ ਨੇ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਦੇ ਮਾਪੇ ਲਿਖਤੀ ਸਹਿਮਤੀ ਦੇਣ ਨੂੰ ਤਿਆਰ ਨਹੀਂ ਹਨ। ਮੁੱਖ ਅਧਿਆਪਕਾ ਦੇ ਨੱਕ ਵਿੱਚ ਤਕਲੀਫ਼ ਦੱਸੀ ਗਈ ਹੈ। ਉਨ੍ਹਾਂ ਨੇ ਬੀਤੇ ਦਿਨੀਂ ਇਕ ਨਾਮੀ ਪ੍ਰਾਈਵੇਟ ਹਸਪਤਾਲ ਵਿੱਚ ਆਪਣਾ ਕਰੋਨਾ ਟੈਸਟ ਕਰਵਾਇਆ ਗਿਆ ਸੀ। ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਗਿਆ ਹੈ ਕਿ ਮੁੱਖ ਅਧਿਆਪਕਾ ਦੇ ਪਤੀ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਰਿਪੋਰਟ ਮਿਲਣ ਤੋਂ ਬਾਅਦ ਮੁੱਖ ਅਧਿਆਪਕਾ ਨੂੰ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਮੁੱਖ ਅਧਿਆਪਕਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬਾਕੀ ਸਕੂਲਾਂ ਦੇ ਅਧਿਆਪਕਾਂ, ਦਫ਼ਤਰੀ ਸਟਾਫ਼ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਡਰ ਅਤੇ ਭੈਅ ਦਾ ਮਾਹੌਲ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…