ਪਾਈਪਲਾਈਨ ਲੀਕ ਹੋਣ ਕਾਰਨ ਮੁਹਾਲੀ ਵਿੱਚ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-2 ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਭਲਕੇ 23 ਅਕਤੂਬਰ ਨੂੰ ਮੁਹਾਲੀ ਦੇ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਮੰਡਲ ਨੰਬਰ-2 ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-2 ਪਾਈਪਲਾਈਨ ਪਿੰਡ ਮਾਨਖੇੜੀ ਨੇੜੇ ਅਚਾਨਕ ਲੀਕ ਹੋ ਗਈ ਹੈ। ਜਿਸ ਕਾਰਨ ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਰਨ ਲਈ ਪਾਣੀ ਦੀ ਬੰਦੀ ਲਈ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਹਾਲੀ ਸ਼ਹਿਰ ਵਿੱਚ ਫੇਜ਼-1 ਤੋਂ ਫੇਜ਼-7, ਫੇਜ਼-8 ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਸ਼ਾਹੀਮਾਜਰਾ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਐਕਸੀਅਨ ਨੇ ਦੱਸਿਆ ਕਿ ਭਲਕੇ ਉਕਤ ਇਲਾਕਿਆਂ ਵਿੱਚ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਜਦੋਂਕਿ ਦੁਪਹਿਰ ਵੇਲੇ ਪਾਣੀ ਦੀ ਬਿਲਕੁਲ ਸਪਲਾਈ ਨਹੀਂ ਕੀਤੀ ਜਾਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿੱਚ ਜਲ ਸਪਲਾਈ ਵਿਭਾਗ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…